Homeਪੰਜਾਬਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ

ਚੰਡੀਗੜ੍ਹ (ਸ਼ਹੀਦ—ਏ—ਆਜ਼ਮ ਬਿਓਰੋ): ਭਗਵੰਤ ਮਾਨ ਬੇਸ਼ਕ ਸਿਹਤ ਖਰਾਬ ਕਾਰਨ ਹਸਪਤਾਲ ਦਾਖਲ ਹਨ ਪਰ ਉਨ੍ਹਾਂ ਦਾ ਧਿਆਨ ਪੰਜਾਬ ਦੇ ਹੜ੍ਹ ਪੀੜਿ੍ਹਤਾਂ ਵੱਲ ਹੈ ਇਸ ਲਈ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਵਿੱਚ ਬੈਠਿਆਂ ਹੀ ਕੀਤੀ ਅਤੇ ਹੜ੍ਹ ਪ੍ਰਭਾਵਿਤ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕ ਵਿੱਚ ਕਈ ਵੱਡੇ ਐਲਾਨ ਕਰ ਦਿੱਤੇ।

ਉਨ੍ਹਾਂ ਨੇ ਹੜ੍ਹ ਪੀੜਿ੍ਹਤ ਇਲਾਕਿਆਂ ਅਤੇ ਕਿਸਾਨਾਂ ਲਈ ਐਲਾਨ ਕੀਤਾ ਕਿ ‘ਜਿਸ ਦਾ ਖੇਤ, ਉਸ ਦੀ ਰੇਤ’ ਹੁਣ ਹੜ੍ਹਾਂ ਕਾਰਨ ਕਿਸਾਨਾਂ ਦੇ ਖੇਤਾਂ ਵਿੱਚ ਜਮ੍ਹਾ ਹੋਈ ਰੇਤ ‘ਤੇ ਕਿਸਾਨ ਦਾ ਹੱਕ ਹੋਵੇਗਾ। ਕਿਸਾਨ ਇਸ ਰੇਤ ਨੂੰ ਵੇਚ ਕੇ ਆਪਣੇ ਆਪ ਨੂੰ ਵਿੱਤੀ ਤੌਰ ‘ਤੇ ਮੁਆਵਜ਼ਾ ਦੇ ਸਕਣਗੇ। ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਉਨ੍ਹਾਂ ਨੂੰ ਪ੍ਰਤੀ ਏਕੜ 20,000 ਰੁਪਏ ਦੀ ਦਰ ਨਾਲ ਮੁਆਵਜ਼ਾ ਦਿੱਤਾ ਜਾਵੇਗਾ।

ਉਨ੍ਹਾਂ ਨੇ ਐਲਾਨ ਕੀਤਾ ਕਿ ਇਸ ਆਫ਼ਤ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜਿਨ੍ਹਾਂ ਲੋਕਾਂ ਦੇ ਘਰ ਹੜ੍ਹਾਂ ਵਿੱਚ ਢਹਿ ਗਏ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਘਰ ਬਣਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਕਿਸਾਨਾਂ ਨੂੰ ਉਨ੍ਹਾਂ ਦੇ ਮੌਜੂਦਾ ਕਰਜ਼ਿਆਂ ‘ਤੇ 6 ਮਹੀਨਿਆਂ ਦੀ ਛੋਟ ਦਿੱਤੀ ਗਈ ਹੈ। ਉਨ੍ਹਾਂ ਨੂੰ ਇਨ੍ਹਾਂ 6 ਮਹੀਨਿਆਂ ਲਈ ਕੋਈ ਵਿਆਜ ਨਹੀਂ ਦੇਣਾ ਪਵੇਗਾ।

ਹੋਰ ਅੱਗੇ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ ਵੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਬਿਮਾਰੀਆਂ ਤੋਂ ਬਚਾਅ ਲਈ ਪਸ਼ੂਆਂ ਦਾ ਟੀਕਾਕਰਨ ਵੀ ਸ਼ੁਰੂ ਕੀਤਾ ਜਾਵੇਗਾ। ਹੜ੍ਹਾਂ ਤੋਂ ਬਾਅਦ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ, ਸਰਕਾਰ ਵੱਲੋਂ 1700 ਪਿੰਡਾਂ ਵਿੱਚ ਫੌਗਿੰਗ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਭਗਵੰਤ ਮਾਨ ਦੇ ਇਸ ਰਾਹਤ ਪੈਕੇਜ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਇੱਕ ਵੱਡੀ ਰਾਹਤ ਦੇ ਨਾਲ ਨਾਲ ਇੱਕ ਵੱਡਾ ਤੋਹਫ਼ਾ ਵੀ ਹੋਵੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments