Homeਪਟਿਆਲਾ ਅਪਡੇਟਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ-ਜੌੜਾਮਾਜਰਾ

ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ-ਜੌੜਾਮਾਜਰਾ

ਪਟਿਆਲਾ/ਸਮਾਣਾ, 8 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ):  ਸਮਾਣਾ ਤੋਂ ਵਿਧਾਇਕ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਘੱਗਰ ਦੇ ਪਾਣੀ ‘ਚ ਘਿਰੇ ਪਿੰਡਾਂ ਹਰੀਪੁਰ, ਹਾਸ਼ਮਪੁਰ ਮਾਂਗਟਾਂ ਤੇ ਸਸੀ ਬ੍ਰਾਹਮਣਾ ਵਿਖੇ ਪਿੰਡ ਦੇ ਵਸਨੀਕਾਂ ਨੂੰ ਰਾਸ਼ਨ ਕਿੱਟਾਂ ਤੇ ਪਸ਼ੂਆਂ ਲਈ ਚਾਰਾ ਤੇ ਸਾਈਲੇਜ ਤਕਸੀਮ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ ਉਥੇ ਹੀ ਮਾਲ-ਡੰਗਰ ਤੇ ਫ਼ਸਲਵਾੜੀ ਬਾਬਤ ਵੀ ਹਾਲ-ਚਾਲ ਜਾਣਿਆ। ਜੌੜਾਮਾਜਰਾ ਨੇ ਲੋਕਾਂ ਦਾ ਦੁੱਖ ਵੰਡਾਉਂਦਿਆਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ, ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਇੱਕ-ਇੱਕ ਪੈਸਾ ਮੁਆਵਜੇ ਵਜੋਂ ਦਿੱਤਾ ਜਾਵੇਗਾ। ਇਸ ਤੋਂ ਬਿਨ੍ਹਾਂ ਮੁੱਖ ਮੰਤਰੀ ਨੇ ਜ਼ਿਲ੍ਹੇ ਵਿੱਚ ਭਾਰੀ ਮੀਂਹ ਸਮੇਤ ਘੱਗਰ ਤੇ ਹੋਰ ਦਰਿਆਵਾਂ ਦੇ ਪਾਣੀ ਕਰਕੇ ਹੜ੍ਹਾ ਨਾਲ ਹੋਏ ਫ਼ਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਹੋਏ ਹਨ ਅਤੇ ਅੱਜ ਕੈਬਨਿਟ ਮੀਟਿੰਗ ਕਰਕੇ ਜਿਸਦਾ ਖੇਤ ਉਸਦੀ ਰੇਤ ਨੀਤੀ ਸਮੇਤ ਹੋਰ ਵੱਡੀ ਪੱਧਰ ‘ਤੇ ਮੁਆਵਜਾ ਦੇਣ ਦਾ ਵੀ ਐਲਾਨ ਕਰ ਦਿੱਤਾ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਨਦੀਆਂ ‘ਚ ਆਏ ਪਾਣੀ ਨੇ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਅੰਦਰ ਵੀ ਘਰਾਂ ਸਮੇਤ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ‘ਤੇ ਪਹਿਰਾ ਦਿੰਦਿਆਂ ਹੜ੍ਹ ਪੀੜਤਾਂ ਦੀਆਂ ਤਕਲੀਫ਼ਾ ਨੂੰ ਘਟਾ ਕੇ ਫ਼ੌਰੀ ਰਾਹਤ ਦੇਣ ਲਈ ਉਨ੍ਹਾਂ ਸਮੇਤ ਸਾਰੇ ਮੰਤਰੀ, ਵਿਧਾਇਕ, ਅਧਿਕਾਰੀ ਤੇ ਕਰਮਚਾਰੀ ਦਿਨ ਰਾਤ ਇੱਕ ਕਰਕੇ ਹੜ੍ਹ ਪੀੜਤਾਂ ਦੀ ਸਾਰ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਡਟ ਕੇ ਖੜ੍ਹੀ ਹੈ।

ਇਸ ਮੌਕੇ ਐੱਸ ਡੀ ਐਮ ਹਰਜੋਤ ਕੌਰ ਮਾਵੀ, ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਸਮੇਤ ਸਰਪੰਚ ਤੇ ਹੋਰ ਪਤਵੰਤੇ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments