ਪਟਿਆਲਾ 9 ਅਗਸਤ ( ) – ਪੰਜਾਬ ਵਿੱਚ ਆਈ ਭਿਆਨਕ ਹੜ੍ਹ ਦੀ ਮਾਰ ਨਾਲ ਜੂਝ ਰਹੇ ਲੋਕਾਂ ਦੀ ਸਹਾਇਤਾ ਲਈ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿੱਬ, ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਅਤੇ ਹੋਰ ਵਰਕਰ ਗੁਰਦਾਸਪੁਰ ਪਹੁੰਚੇ। ਇਸ ਸਬੰਧੀ ਸਾਰੀ ਜਾਣਕਾਰੀ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਆਪਣੇ ਨਿਵਾਸ ਵਿਖੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਹ ਉਦੈ ਭਾਨੂ ਚਿੱਬ ਨਾਲ ਅਜਨਾਲੇ ਅਤੇ ਡੇਰਾ ਬਾਬਾ ਨਾਨਕ ਦੇ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕਰ ਸੇਵਾ ਕਰ ਚੁੱਕੇ ਹਨ। ਬੀਤੇ ਦਿਨੀਂ ਗੁਰਦਾਸਪੁਰ ਵਿਖੇ ਸਥਾਨਕ ਨਿਵਾਸੀਆਂ ਨਾਲ ਮਿਲਦਿਆਂ ਉਨ੍ਹਾਂ ਨੇ ਪੀੜਤ ਪਰਿਵਾਰਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਅਤੇ ਲੋਕਾਂ ਨੂੰ ਹੌਸਲਾ ਦਿੱਤਾ ਕਿ ਕਾਂਗਰਸ ਪਾਰਟੀ ਇਸ ਮੁਸੀਬਤ ਦੀ ਘੜੀ ਵਿੱਚ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਮੋਹਿਤ ਮਹਿੰਦਰਾ ਨੇ ਇਸ ਮੌਕੇ ਕਿਹਾ ਕਿ ਸਿਰਫ਼ ਬਿਆਨਾਂ ਨਾਲ ਲੋਕਾਂ ਦੇ ਦੁੱਖ ਘਟਾਏ ਨਹੀਂ ਜਾ ਸਕਦੇ, ਇਸ ਲਈ ਜ਼ਮੀਨੀ ਪੱਧਰ ’ਤੇ ਸੇਵਾ ਕਰਨਾ ਹੀ ਅਸਲ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਲੋਕ ਬੇਘਰ ਹੋ ਗਏ ਹਨ, ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ ਅਤੇ ਅਨੇਕਾਂ ਪਸ਼ੂਆਂ ਦੀ ਮੌਤ ਹੋ ਗਈ ਹੈ। ਇਸ ਕਾਰਨ ਲੋਕਾਂ ਦੀ ਜ਼ਿੰਦਗੀ ਬਹੁਤ ਮੁਸ਼ਕਲ ਹੋ ਗਈ ਹੈ। ਪਰ ਅਸੀਂ ਯਕੀਨ ਦਵਾਉਂਦੇ ਹਾਂ ਕਿ ਪੰਜਾਬੀ ਭਾਈਚਾਰੇ ਦੀ ਹਿੰਮਤ ਅਤੇ ਇਕਜੁੱਟਤਾ ਨਾਲ ਇਹ ਔਖੀ ਘੜੀ ਵੀ ਕੱਟ ਲਈ ਜਾਵੇਗੀ।
ਉਦੈ ਭਾਨੂ ਚਿੱਬ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਨੇ ਹਮੇਸ਼ਾਂ ਕੁਰਬਾਨੀਆਂ ਅਤੇ ਹਿੰਮਤ ਦੀ ਮਿਸਾਲਾਂ ਪੈਦਾ ਕੀਤੀਆਂ ਹਨ। ਅੱਜ ਜਦੋਂ ਲੋਕ ਹੜ੍ਹਾਂ ਨਾਲ ਪੀੜਤ ਹਨ, ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਈਏ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਹਰ ਵਰਕਰ ਲਈ ਇਹ ਸਮਾਂ ਸੇਵਾ ਦਾ ਸਮਾਂ ਹੈ, ਨਾ ਕਿ ਰਾਜਨੀਤੀ ਕਰਨ ਦਾ।
ਮੋਹਿਤ ਮਹਿੰਦਰਾ ਨੇ ਲੋਕਾਂ ਨੂੰ ਯਕੀਨ ਦਵਾਇਆ ਕਿ ਯੂਥ ਕਾਂਗਰਸ ਦੇ ਵਰਕਰ ਹਰ ਪਲ, ਹਰ ਦਮ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। “ਬੇਸ਼ੱਕ ਪੰਜਾਬ ਅੱਜ ਹੜ੍ਹਾਂ ਕਰਕੇ ਬੜੀ ਮਾੜੀ ਘੜੀ ਵਿੱਚ ਹੈ, ਪਰ ਬਹੁਤ ਜਲਦ ਪੰਜਾਬ ਮੁੜ ਆਪਣੀਆਂ ਲੀਹਾਂ ’ਤੇ ਖੜ੍ਹੇਗਾ। ਕੋਈ ਵੀ ਪਰਿਵਾਰ ਆਪਣੇ ਆਪ ਨੂੰ ਅਕੇਲਾ ਮਹਿਸੂਸ ਨਾ ਕਰੇ, ਇਹ ਸਾਡਾ ਵਾਅਦਾ ਹੈ. ਇਸ ਮੌਕੇ ਹੋਰ ਵਰਕਰਾਂ ਨੇ ਵੀ ਹੜ੍ਹ ਪੀੜਤਾਂ ਦੇ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਨੂੰ ਹੌਸਲਾ ਦਿੱਤਾ ਅਤੇ ਰਾਹਤ ਕਾਰਜਾਂ ਵਿੱਚ ਹਿੱਸਾ ਪਾਇਆ।
ਫੋਟੋ – ਵੱਖ ਵੱਖ ਜਿਲਿਆਂ ਵਿੱਚ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡਦੇ ਉਦੈ ਭਾਨੂ ਚਿੱਬ ਤੇ ਮੋਹਿਤ ਮਹਿੰਦਰਾ