Home ਦੇਸ਼ ਨਰਿੰਦਰ ਮੋਦੀ ਦਾ ਹਿਮਾਚਲ ਤੇ ਪੰਜਾਬ ਵਿਚ ਹਵਾਈ ਦੌਰਾ ਹੜ੍ਹ ਪੀੜਿ੍ਹਤਾਂ ਲਈ...

ਨਰਿੰਦਰ ਮੋਦੀ ਦਾ ਹਿਮਾਚਲ ਤੇ ਪੰਜਾਬ ਵਿਚ ਹਵਾਈ ਦੌਰਾ ਹੜ੍ਹ ਪੀੜਿ੍ਹਤਾਂ ਲਈ ਕੀਤਾ 1500 ਕਰੋੜ ਦਾ ਐਲਾਨ

0

9 ਸਤੰਬਰ, 2025 (ਸ਼ਹੀਦ—ਏ—ਆਜ਼ਮ ਬਿਓਰੋ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ  ਅੱਜ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੈਲੀਕਾਪਟਰ ਰਾਹੀਂ ਨੁਕਸਾਨ ਦਾ ਹਵਾਈ ਸਰਵੇਖਣ ਕੀਤਾ। ਉਨ੍ਹਾਂ ਨੇ ਧਰਮਸ਼ਾਲਾ ਵਿੱਚ ਹੜ੍ਹ ਪਰਿਭਾਵਿਤ ਇਲਾਕਿਆਂ ਸੰਬੰਧੀ ਮੀਟਿੰਗ ਕੀਤੀ, ਨੁਕਸਾਨ ਬਾਰੇ ਜਾਣਕਾਰੀ ਲਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਮੀਟਿੰਗ ਵਿੱਚ ਮੌਜੂਦ ਸਨ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਸੰਭਵ ਮਦਦ ਕਰੇਗੀ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ, SDRF ਦੀ ਦੂਜੀ ਕਿਸ਼ਤ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਪੇਸ਼ਗੀ ਕਿਸ਼ਤ ਜਾਰੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪ੍ਰਵਾਨਗੀ, ਰਾਸ਼ਟਰੀ ਰਾਜਮਾਰਗਾਂ ਦੀ ਬਹਾਲੀ, PMNRF ਤੋਂ ਰਾਹਤ ਰਾਸ਼ੀ ਅਤੇ ਜਾਨਵਰਾਂ ਲਈ ਮਿੰਨੀ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਮੰਡੀ, ਕੁੱਲੂ ਅਤੇ ਚੰਬਾ ਜ਼ਿਲ੍ਹਿਆਂ ਦੇ 18 ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਦਿੱਕਤਾਂ ਸੁਣੀਆਂ। ਉਹ ਇੱਕ ਸਾਲ ਦੀ ਬੱਚੀ ਨਿਤਿਕਾ ਨਾਲ ਵੀ ਮਿਲੇ, ਜਿਸਦੀ ਮਾਂ, ਪਿਤਾ ਅਤੇ ਦਾਦੀ 30 ਜੂਨ ਨੂੰ ਮੰਡੀ ਵਿੱਚ ਬੱਦਲ ਫਟਣ ਕਾਰਨ ਆਏ ਹੜ੍ਹ ਵਿੱਚ ਮਰ ਗਏ ਸਨ। ਪ੍ਰਧਾਨ ਮੰਤਰੀ ਨੇ ਬੱਚੀ ਨੂੰ ਗੋਦ ਵਿਚ ਲਿਆ ਤੇ ਸਿਰ ਤੇ ਹੱਥ ਰੱਖ ਕੇ ਦਿਲਾਸਾ ਦਿੱਤਾ ਅਤੇ ਕਿਹਾ ਕਿ ਇਸ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਲਈ ਕਿਹਾ। ਫਿਰ ਉਹ ਪੰਜਾਬ ਲਈ ਰਵਾਨਾ ਹੋ ਗਏ।

ਗੁਰਦਾਸਪੁਰ ਵਿੱਚ, ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਪੰਜਾਬ ਦੀ ‘ਆਪ’ ਸਰਕਾਰ ਨੇ ਕੇਂਦਰ ਤੋਂ 80 ਹਜ਼ਾਰ ਕਰੋੜ ਰੁਪਏ ਦੀ ਮੰਗ ਕੀਤੀ ਹੈ।

Exit mobile version