Homeਦੇਸ਼ਤਖ਼ਤ ਸਾਹਿਬ ਪਟਨਾ ਵਿੱਚ ਬੰਬ ਰੱਖਣ ਦੀ ਉਡੀ ਖ਼ਬਰ, ਭਗਦੜ ਮਚੀ

ਤਖ਼ਤ ਸਾਹਿਬ ਪਟਨਾ ਵਿੱਚ ਬੰਬ ਰੱਖਣ ਦੀ ਉਡੀ ਖ਼ਬਰ, ਭਗਦੜ ਮਚੀ

9 ਸਤੰਬਰ, 2025 (ਸ਼ਹੀਦ—ਏ—ਆਜ਼ਮ ਬਿਓਰੋ) : ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਲੰਗਰ ਹਾਲ ਵਿੱਚ ਬੰਬ ਰੱਖੇ ਜਾਣ ਦੀ ਖਬਰ ਮਿਲਣ ਨਾਲ ਗੁਰਦੁਆਰੇ ਦੇ ਅੰਦਰ ਭਗਦੜ ਦਾ ਮਾਹੌਲ ਬਣ ਗਿਆ। ਮਿਲੀ ਸੂਚਨਾ ਅਨੁਸਾਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਇੱਕ ਧਮਕੀ ਭਰੀ ਈਮੇਲ ਮਿਲੀ, ਜਿਸ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਬਾਰੇ ਲਿਖਿਆ ਹੋਇਆ ਸੀ। ਧਮਕੀ ਵਿੱਚ ਕਿਹਾ ਗਿਆ ਹੈ ਕਿ ਲੰਗਰ ਹਾਲ ਵਿੱਚ ਚਾਰ ਆਰਡੀਐਕਸ ਰੱਖੇ ਹੋਣ ਦੀ ਗੱਲ ਲਿਖੀ ਸੀ। ਖ਼ਬਰ ਮਿਲਦੇ ਹੀ ਪੁਲਿਸ ਦੀ ਟੀਮ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਤੁਰੰਤ ਆ ਕੇ ਉਥੇ ਛਾਣਬੀਣ ਸ਼ੁਰੂ ਕਰ ਦਿੱਤੀ।

ਲੰਗਰ ਹਾਲ ਸਮੇਤ ਹਰ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ, ਪਰ ਕਿਸੇ ਵੀ ਕਿਸਮ ਦਾ ਧਮਾਕਾਖ਼ੇਜ਼ ਸਮਾਨ ਨਹੀਂ ਮਿਲਿਆ। ਪੁਲਿਸ ਨੇ ਦਾਅਵਾ ਕੀਤਾ ਕਿ ਕਿਸੇ ਨੇ ਜਾਣਬੁੱਝ ਕੇ ਇਹ ਖਬਰ ਦਿੱਤੀ ਹੈ। ਅਜਿਹਾ ਕਰਨ ਵਾਲੇ ਖਿਲਾਫ ਪੂਰਾ ਐਕਸ਼ਨ ਲਿਆ ਜਾਵੇਗਾ। ਜੋ ਧਾਰਮਿਕ ਗੁਰਦੁਆਰਿਆਂ ਨੂੰ ਨਿਸ਼ਾਨਾ ਬਣਾ ਰਹੇ ਹਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments