Homeਦੇਸ਼ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਬਣੇ ਸੀ.ਪੀ. ਰਾਧਾਕ੍ਰਿਸ਼ਨਨ, ਨਰਿੰਦਰ ਮੋਦੀ ਨੇ ਦਿੱਤੀ...

ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਬਣੇ ਸੀ.ਪੀ. ਰਾਧਾਕ੍ਰਿਸ਼ਨਨ, ਨਰਿੰਦਰ ਮੋਦੀ ਨੇ ਦਿੱਤੀ ਵਧਾਈ

ਨਵੀਂ ਦਿੱਲੀ 10 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ) : ਉਪ ਰਾਸ਼ਟਰਪਤੀ ਅਹੁਦੇ ਦੀ ਚੋਣ ਵਿੱਚ ਵਿਰੋਧੀ ਧਿਰ ਦੇ ਉਮੀਦਵਾਰ ਸੁਦਰਸ਼ਨ ਰੈਡੀ ਨੂੰ ਹਰਾ ਕੇ ਸੀ.ਪੀ. ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ। ਰਾਸ਼ਟਰਪਤੀ-ਪ੍ਰਧਾਨ ਮੰਤਰੀ ਤੋਂ ਲੈ ਕੇ ਕੇਂਦਰੀ ਮੰਤਰੀ ਤੱਕ, ਹਰ ਕੋਈ ਰਾਧਾਕ੍ਰਿਸ਼ਨਨ ਨੂੰ ਵਧਾਈ ਦੇ ਰਹੇ ਹਨ। ਇਸ ਦੌਰਾਨ, ਸਾਬਕਾ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ ਰਾਧਾਕ੍ਰਿਸ਼ਨਨ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੇ ਆਉਣ ਵਾਲੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਵਧਾਈ ਦਿੰਦਿਆਂ ਕਿਹਾ ਕਿ “ਉਨ੍ਹਾਂ ਦਾ ਜੀਵਨ ਹਮੇਸ਼ਾ ਸਮਾਜ ਦੀ ਸੇਵਾ ਕਰਨ ਅਤੇ ਗਰੀਬਾਂ ਅਤੇ ਹਾਸ਼ੀਏ ‘ਤੇ ਧੱਕੇ ਗਏ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਸਮਰਪਿਤ ਰਿਹਾ ਹੈ।”

ਜਗਦੀਪ ਧਨਖੜ ਨੇ ਵਧਾਈ ਦਿੰਦਿਆਂ ਕਿਹਾ ਕਿ “ਆਦਰਸ਼ ਰਾਧਾਕ੍ਰਿਸ਼ਨਨ ਜੀ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਅਤੇ ਮਨੁੱਖਤਾ ਦੇ ਛੇਵੇਂ ਹਿੱਸੇ ਦੇ ਘਰ, ਭਾਰਤ ਦੇ ਉਪ ਰਾਸ਼ਟਰਪਤੀ ਬਣੇ ਹਨ। । ਇਸ ਮਾਣਮੱਤੇ ਅਹੁਦੇ ‘ਤੇ ਉਹਨਾਂ ਦੀ ਨਿਯੁਕਤੀ ਸਾਡੇ ਰਾਸ਼ਟਰ ਦੇ ਪ੍ਰਤੀਨਿਧੀਆਂ ਦੇ ਵਿਸ਼ਵਾਸ ਅਤੇ ਭਰੋਸੇ ਨੂੰ ਦਰਸਾਉਂਦੀ ਹੈ। ਜਨਤਕ ਜੀਵਨ ਵਿੱਚ ਤੁਹਾਡੇ ਵਿਸ਼ਾਲ ਅਨੁਭਵ, ਸਫਲ ਕਾਰਜਕਾਲ ਅਤੇ ਸਾਡੇ ਮਹਾਨ ਰਾਸ਼ਟਰ ਦੀ ਸੇਵਾ ਤੁਹਾਨੂੰ ਸ਼ੁਭਕਾਮਨਾਵਾਂ।”

ਜ਼ਿਕਰਯੋਗ ਹੈ ਕਿ ਐਨ.ਡੀ.ਏ. ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਪਹਿਲੀ ਚੋਣ ਦੇ 452 ਅਤੇ ਵਿਰੋਧੀ ਧਿਰ ਦੇ ਉਮੀਦਵਾਰ ਬੀ. ਸੁਦਰਸ਼ਨ ਰੈਡੀ ਨੂੰ 300 ਵੋਟਾਂ ਮਿਲੀਆਂ। ਇਸ ਵੋਟਿੰਗ ਵਿੱਚ ਚੋਣਕਾਰ ਮੰਡਲ ਦੇ ਕੁੱਲ 781 ਮੈਂਬਰਾਂ ਵਿੱਚੋਂ 767 (ਇੱਕ ਪੋਸਟਲ ਬੈਲਟ) ਨੇ ਵੋਟ ਪਾਈ ਸੀ, ਜਿਸ ਵਿੱਚ 15 ਵੋਟਾਂ ਅਵੈਧ ਕਰਾਰ ਦਿੱਤੀਆਂ ਗਈਆਂ।

RELATED ARTICLES
- Advertisment -
Google search engine
Google search engine
Google search engine

Most Popular

Recent Comments