Homeਦੇਸ਼ਸੀਐਮ ਭਗਵੰਤ ਮਾਨ ਨੂੰ ਮਿਲੇ ਰਾਜਪਾਲ, ਪੀਐਮ ਮੋਦੀ ਜੀ ਨੂੰ ਦੱਸਿਆ ਹਾਲ!

ਸੀਐਮ ਭਗਵੰਤ ਮਾਨ ਨੂੰ ਮਿਲੇ ਰਾਜਪਾਲ, ਪੀਐਮ ਮੋਦੀ ਜੀ ਨੂੰ ਦੱਸਿਆ ਹਾਲ!

ਮੋਹਾਲੀ, 10 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਹ ਇਕ ਹਫਤੇ ਤੋਂ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੀ ਸਿਹਤ ਹੁਣ ਹੌਲੀ-ਹੌਲੀ ਸੁਧਾਰ ਆ ਰਿਹਾ ਹੈ। ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਉਨ੍ਹਾਂ ਨੂੰ ਦੇਖਣ ਲਈ ਹਸਪਤਾਲ ਪਹੁੰਚੇ। ਉਨ੍ਹਾਂ ਦੇ ਨਾਲ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

ਰਾਜਪਾਲ ਕਟਾਰੀਆ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਾਰੇ ਬੇਹੱਦ ਚਿੰਤਤ ਸਨ। ਉਹ ਬਾਰ—ਬਾਰ ਉਹਨਾਂ ਦੀ ਸਿਹਤ ਬਾਰੇ ਪੁੱਛ ਰਹੇ ਹਨ। ਮੈਂ ਮੁੱਖ ਮੰਤਰੀ ਜੀ ਬਾਰੇ ਮੋਦੀ ਸਾਹਿਬ ਨੂੰ ਰਿਪੋਰਟ ਦੇ ਦਿੱਤੀ ਹੈ ਕਿ ਹੁਣ ਉਹਨਾਂ ਦੀ ਸਿਹਤ ਠੀਕ ਹੋ ਰਹੀ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਫਿਰੋਜ਼ਪੁਰ ਫੇਰੀ ਤੋਂ ਬਾਅਦ ਸਿਹਤ ਵਿਗੜ ਗਈ ਸੀ। ਦੋ ਸਤੰਬਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ 3 ਸਤੰਬਰ ਦੀ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। 5 ਸਤੰਬਰ ਦੀ ਸ਼ਾਮ ਨੂੰ ਜਦੋਂ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜ ਗਈ ਤਾਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵੀ ਮੁਲਤਵੀ ਕਰਨੀ ਪਈ।

ਇਸ ਮੌਕੇ ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਪੰਜਾਬ ਦਾ ਦੌਰਾ ਕੀਤਾ ਸੀ ਤੇ 1600 ਕਰੋੜ ਰੁਪਏ ਦੀ ਟੋਕਨ ਰਾਸ਼ੀ ਦਾ ਐਲਾਨ ਕੀਤਾ ਸੀ। ਬਾਕੀ ਰਕਮ ਵੱਖ-ਵੱਖ ਏਜੰਸੀਆਂ ਦੁਆਰਾ ਮੁਲਾਂਕਣ ਤੋਂ ਬਾਅਦ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ 100% ਮੁਆਵਜ਼ਾ ਮਿਲੇਗਾ।

ਪ੍ਰਧਾਨ ਮੰਤਰੀ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਕਮੀ ਨਾ ਰਹੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਬਾਰੇ ਸਕਾਰਾਤਮਕ ਜਵਾਬ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਦੇਖਿਆ ਕਿ ਪੰਜਾਬ ਨੂੰ ਹਿਮਾਚਲ ਨਾਲੋਂ ਜ਼ਿਆਦਾ ਨੁਕਸਾਨ ਹੋਇਆ ਹੈ। ਖਾਸ ਕਰਕੇ ਚਾਰ-ਪੰਜ ਜ਼ਿਲ੍ਹਿਆਂ ਵਿੱਚ ਕਾਫੀ ਤਬਾਹੀ ਮੱਚੀ ਹੈ।  ਉਨ੍ਹਾਂ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਨੁਕਸਾਨ ਦਾ ਮੁਲਾਂਕਣ ਕਰ ਰਹੀਆਂ ਹਨ। ਇਸ ਵਿੱਚ ਡੀਸੀ ਤੇ ਹੋਰ ਰਿਪੋਰਟਾਂ ਦੇ ਆਧਾਰ ‘ਤੇ ਫਸਲਾਂ, ਜਾਨਵਰਾਂ ਤੇ ਘਰਾਂ ਨੂੰ ਹੋਏ ਨੁਕਸਾਨ ਦੀ ਜਾਂਚ ਕੀਤੀ ਜਾਵੇਗੀ। ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਟੋਕਨ ਮਨੀ ਤੋਂ ਇਲਾਵਾ ਬਾਕੀ ਰਕਮ ਬਾਅਦ ਵਿੱਚ ਆਵੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments