HomeUncategorizedਸਲਾਹਕਾਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 12 ਸਤੰਬਰ ਨੂੰ

ਸਲਾਹਕਾਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ 12 ਸਤੰਬਰ ਨੂੰ

ਪਟਿਆਲਾ, 11 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ) :
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਮਿਤੀ 12 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਲਾਹਕਾਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ  ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਆਈ.ਸੀ.ਆਈ.ਸੀ. ਪ੍ਰੋਡੇਸ਼ੀਅਲ ਲਾਈਫ਼ ਇੰਨਸ਼ੋਰੈਂਸ ਵੱਲੋਂ ਸਲਾਹਕਾਰ (ਐਡਵਾਈਜ਼ਰ ) ਦੀ ਅਸਾਮੀ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਹੋਵੇ ਅਤੇ ਉਮਰ 18  ਸਾਲ ਅਤੇ ਇਸ ਤੋਂ ਵੱਧ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਇਸ ਆਸਾਮੀ ਲਈ ਮਹਿਲਾ ਤੇ ਪੁਰਸ਼ ਦੋਵੇਂ ਇੰਟਰਵਿਊ ਦੇ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 12 ਸਤੰਬਰ ਦਿਨ ਸ਼ੁੱਕਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments