Homeਦੇਸ਼ਸੀ.ਪੀ ਰਾਧਾਕ੍ਰਿਸ਼ਨਨ ਨੇ ਇਕ ਪਾਸੇ ਚੁੱਕੀ ਸੌਂਹ ਤੇ ਦੂਜੇ ਪਾਸੇ ਦਿੱਤਾ ਅਸਤੀਫ਼ਾ

ਸੀ.ਪੀ ਰਾਧਾਕ੍ਰਿਸ਼ਨਨ ਨੇ ਇਕ ਪਾਸੇ ਚੁੱਕੀ ਸੌਂਹ ਤੇ ਦੂਜੇ ਪਾਸੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ: 12 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਸੀ.ਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਜਧਾਨੀ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਮੌਕੇ ਦੇਸ਼ ਦੇ ਕਈ ਪਤਵੰਤੇ ਮੌਜੂਦ ਸਨ, ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਰਾਸ਼ਟਰਪਤੀ, ਕੇਂਦਰੀ ਮੰਤਰੀ ਮੰਡਲ ਦੇ ਮੈਂਬਰ, ਵੱਖ-ਵੱਖ ਰਾਜਾਂ ਦੇ ਰਾਜਪਾਲ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਸਨ। ਸਹੁੰ ਚੁੱਕ ਸਮਾਗਮ ਤੋਂ ਬਾਅਦ, ਸਾਰੇ ਨੇਤਾਵਾਂ ਨੇ ਨਵ-ਨਿਯੁਕਤ ਉਪ ਰਾਸ਼ਟਰਪਤੀ ਨੂੰ ਵਧਾਈ ਦਿੱਤੀ।

ਧਿਆਨ ਰਹੇ ਕਿ ਸੀ.ਪੀ ਰਾਧਾਕ੍ਰਿਸ਼ਨਨ ਇੱਕ ਤਜਰਬੇਕਾਰ ਸਿਆਸਤਦਾਨ ਹਨ ਜਿਨ੍ਹਾਂ ਨੇ ਆਪਣਾ ਰਾਜਨੀਤਿਕ ਸਫ਼ਰ ਤਾਮਿਲਨਾਡੂ ਤੋਂ ਸ਼ੁਰੂ ਕੀਤਾ ਸੀ। ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ, ਉਹ ਮਹਾਰਾਸ਼ਟਰ ਦੇ ਰਾਜਪਾਲ ਵੀ ਰਹੇ ਹਨ। ਉਹਨਾਂ ਨੇ ਉਪ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਸਾਂਝੇ ਵਿਰੋਧੀ ਉਮੀਦਵਾਰ ਬੀ ਸੁਦਰਸ਼ਨ ਰੈਡੀ ਨੂੰ 152 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਉਪਰਾਸ਼ਟਰਪੀਤ ਦੀ ਸਹੁੰ ਚੁੱਕਣ ਤੋਂ ਬਾਅਦ ਉਹਨਾਂ ਨੇ ਮਹਾਰਾਸ਼ਟਰ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments