Homeਪੰਜਾਬਫਰੀਦਕੋਟ ਪੁਲਿਸ ਨੇ ਕਾਬੂ ਕੀਤਾ ਬੰਬੀਹਾ ਗੈਂਗ

ਫਰੀਦਕੋਟ ਪੁਲਿਸ ਨੇ ਕਾਬੂ ਕੀਤਾ ਬੰਬੀਹਾ ਗੈਂਗ

ਫਰੀਦਕੋਟ 12 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਫਰੀਦਕੋਟ ਪੁਲਿਸ ਵੱਲੋ 01 ਕਰੋੜ ਦੀ ਫਿਰੋਤੀ ਮੰਗਣ ਦੇ ਮਾਮਲੇ ਵਿੱਚ ਦਵਿੰਦਰ ਬੰਬੀਹਾ ਗਰੁੱਪ ਨਾਲ ਸਬੰਧਿਤ 03 ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ। ਧਿਆਨ ਰਹੇ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਜਾਰੀ ਕੀਤੀ ਹੈ ਜਿਸ ਤਹਿਤ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਜੀ ਦੀ ਅਗਵਾਈ ਹੇਠ ਅਪਰਾਧਿਕ ਅਨਸਰਾ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।

ਗ੍ਰਿਫਤਾਰ ਦੋਸ਼ੀਆ ਵਿੱਚ ਰਾਮਜੋਤ ਸਿੰਘ ਉਰਫ ਜੋਤ (ਵਾਸੀ ਮੋਗਾ) ਵੀ ਸ਼ਾਮਿਲ ਹੈ, ਜਿਸਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ ਪਾਰਟੀ ਉੱਪਰ ਫਾਇਰਿੰਗ ਕੀਤੀ, ਜਿਸਨੂੰ ਕਿ ਮੁੱਠਭੇੜ ਤੋਂ ਬਾਅਦ ਜਖਮੀ ਹਾਲਤ ਵਿੱਚ ਕਾਬੂ ਕੀਤਾ ਗਿਆ ਹੈ।

ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਕੋਟਕਪੂਰਾ ਵਿੱਚ ਜੁਲਾਈ ਮਹੀਨੇ ਦੌਰਾਨ ਬੰਬੀਹਾ ਗੈਗ ਦੇ ਗੁਰਗਿਆਂ ਵੱਲੋਂ ਫਿਰੋਤੀ ਮੰਗਣ ਦੀ ਘਟਨਾ ਦਰਜ ਕੀਤੀ ਗਈ ਸੀ, ਜਿਸ ਵਿੱਚ ਇਹਨਾ ਨੇ ਫਿਰੋਤੀ ਦੀ ਰਕਮ ਨਾ ਮਿਲਣ ਤੇ ਬਾਅਦ ਵਿੱਚ 01 ਸਤੰਬਰ ਦੀ ਰਾਤ ਨੂੰ ਉਸ ਵਿਅਕਤੀ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਗਈ ਸੀ। ਜਿਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 95 ਮਿਤੀ 29.04.2025 ਅਧੀਨ ਧਾਰਾ 308(2), 352(2) ਬੀ.ਐਨ.ਐਸ ਤਹਿਤ ਦਰਜ ਰਜਿਸਟਰ ਕੀਤਾ ਗਿਆ ਸੀ।

ਜਿਸ ਦੌਰਾਨ ਇਸ ਮਾਮਲੇ ਵਿੱਚ ਐਸ.ਪੀ(ਇੰਨਵੈਸਟੀਗੇਸ਼ਨ) ਸ਼੍ਰੀ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਸ਼੍ਰੀ ਅਰੁਣ ਮੁੰਡਨ ਅਤੇ ਡੀ.ਐਸ.ਪੀ ਕੋਟਕਪੂਰਾ ਸ਼੍ਰੀ ਜਤਿੰਦਰ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ ਫਰੀਦਕੋਟ ਅਤੇ ਥਾਣਾ ਸਿਟੀ ਕੋਟਕਪੂਰਾ ਦੀਆਂ ਪੁਲਿਸ ਟੀਮਾਂ ਵੱਲੋ ਟੈਕਨੀਕਲ ਇੰਨਪੁੰਟ ਅਤੇ ਹਿਊਮਨ ਇਟੈਲੀਜੈਸ ਦੇ ਅਧਾਰ ਤੇ ਕਾਰਵਾਈ ਕਰਦਿਆ ਫਾਇਰਿੰਗ ਦੀ ਘਟਨਾ ਵਿੱਚ ਸ਼ਾਮਿਲ ਦੋਨਾਂ ਦੋਸ਼ੀਆਂ ਸੰਦੀਪ ਸਿੰਘ ਉਰਫ ਲਵਲੀ ਅਤੇ ਰਾਮਜੋਤ ਸਿੰਘ ਉਰਫ ਜੋਤ ਨੂੰ ਲੱਕੜ ਦਾਣਾ ਮੰਡੀ ਕੋਟਕਪੂਰਾ ਪਾਸੋ ਗ੍ਰਿਫਤਾਰ ਕੀਤਾ ਗਿਆ ਸੀ, ਜੋ ਕਿ ਦੋਨੋ ਦੋਸ਼ੀ ਮੋਗਾ ਜਿਲ੍ਹੇ ਦੇ ਰਹਿਣ ਵਾਲੇ ਹਨ।

ਇਸ ਤੋ ਇਲਾਵਾ ਇਸ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀ ਮਲਕੀਤ ਸਿੰਘ ਦੇ ਖਿਲਾਫ ਵੀ ਨਸ਼ੇ ਦੀ ਤਸਕਰੀ, ਅਸਲਾ ਐਕਟ, ਕਤਲ ਦੀ ਕੋਸ਼ਿਸ਼ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 05 ਮੁਕੱਦਮੇ ਦਰਜ ਰਜਿਸਟਰ ਹਨ ਅਤੇ ਤੀਸਰੇ ਦੋਸ਼ੀ ਸੰਦੀਪ ਸਿੰਘ ਦੇ ਖਿਲਾਫ ਵੀ 01 ਮੁਕੱਦਮਾ ਦਰਜ ਹੈ। ਇਸਦੇ ਨਾਲ ਹੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਨੇ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਚ ਜਾਰੀ ਹੈ ਅਤੇ ਇਸ ਮਾਮਲੇ ਨਾਲ ਜੁੜੇ ਹੋਰ ਦੋਸ਼ੀਆ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments