Homeਪਟਿਆਲਾ ਅਪਡੇਟਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਫ਼ਾਈ ਤੈਅ ਸਮੇਂ ’ਚ ਕੀਤੀ ਜਾਵੇਗੀ ਮੁਕੰਮਲ :...

ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਫ਼ਾਈ ਤੈਅ ਸਮੇਂ ’ਚ ਕੀਤੀ ਜਾਵੇਗੀ ਮੁਕੰਮਲ : ਚੇਤਨ ਸਿੰਘ ਜੌੜਾਮਾਜਰਾ

ਸਮਾਣਾ/ਪਟਿਆਲਾ, 15 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ):
ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਘੱਗਰ ਨਾਲ ਪ੍ਰਭਾਵਿਤ ਪਿੰਡਾਂ ਧਰਮਹੇੜੀ, ਸੱਸਾ ਗੁੱਜਰਾਂ, ਸੱਸੀ ਬ੍ਰਾਹਮਣਾਂ ਅਤੇ ਹਰੀਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਪਿੰਡਾਂ ਵਿੱਚ ਹੋਏ ਵਿਸ਼ੇਸ਼ ਇਜਲਾਸ ’ਚ ਹਿੱਸਾ ਲੈਂਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਬੀ.ਡੀ.ਪੀ.ਓ. ਸਮਾਣਾ ਸੁਖਵਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ।

ਇਨ੍ਹਾਂ ਇਜਲਾਸਾਂ ਦੌਰਾਨ ਪਿੰਡਾਂ ਵਿੱਚ ਨਿਗਰਾਨ ਕਮੇਟੀਆਂ ਦਾ ਗਠਨ ਕੀਤਾ ਗਿਆ ਜਿਸ ਵਿੱਚ ਸਰਪੰਚ, ਪੰਚਾਇਤ ਮੈਂਬਰ, ਸਕੱਤਰ, ਸਮਾਜ ਸੇਵੀ ਜਾਂ ਸਾਬਕਾ ਫ਼ੌਜੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਨਿਗਰਾਨ ਕਮੇਟੀਆਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਇਕੱਠੀ ਹੋਈ ਗਾਰ ਦੀ ਸਫ਼ਾਈ, ਨੁਕਸਾਨੇ ਗਏ ਘਰਾਂ ਦੀ ਮੁਰੰਮਤ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਹਦਾਇਤਾਂ ਅਨੁਸਾਰ ਨਵਾਂ ਸਰਵੇ, ਪਿੰਡ ਵਿੱਚ ਸਰਕਾਰੀ ਇਮਾਰਤਾਂ, ਸਰਕਾਰੀ ਸਕੂਲ, ਸ਼ਮਸ਼ਾਨਘਾਟ, ਬੂਟੇ, ਖੇਡ ਮੈਦਾਨ, ਪਾਰਕ, ਮਨਰੇਗਾ ਦੇ ਐਸਿਸਟ ਜਿਵੇਂ ਆਂਗਨਵਾੜੀ ਸੈਂਟਰ, ਪੰਚਾਇਤ ਘਰ ਆਦਿ ਦੇ ਨੁਕਸਾਨ ਅਤੇ ਰਿਪੇਅਰ ਸਬੰਧੀ ਇਸ ਤੋਂ ਇਲਾਵਾ ਗ੍ਰਾਮ ਸਭਾ ਨੂੰ ਕੋਈ ਹੋਰ ਹੜ੍ਹ ਪ੍ਰਭਾਵਿਤ ਕੰਮਾਂ ਨੂੰ ਕਰਵਾਇਆ ਜਾਵੇਗਾ।

ਪਿੰਡਾਂ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੁੰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਚੁਣੀਆਂ ਗਈਆਂ ਨਿਗਰਾਨ ਕਮੇਟੀ ਦੇ ਮੈਂਬਰ ਪੂਰੀ ਤਨਦੇਹੀ ਨਾਲ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਉਣ ਤਾਂ ਜੋ ਹੜ੍ਹ ਪੀੜਤਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਫ਼ਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ 13 ਸਤੰਬਰ ਤੋਂ ਸ਼ੁਰੂ ਹੋ ਗਈ ਹੈ ਅਤੇ ਇਹ ਸਮੁੱਚੀ ਪ੍ਰਕਿਰਿਆ ਸਮਾਂਬੱਧ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਆਪਣੇ ਮੁਆਵਜ਼ੇ ਦੇ ਚੈੱਕ ਮਿਲਣੇ ਸ਼ੁਰੂ ਹੋ ਜਾਣਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments