Homeਪੰਜਾਬਪੰਜਾਬ ਵਿਚ ਹੜ੍ਹ ਤੋਂ ਬਾਅਦ ਹੁਣ ਸਿਆਸਤ ਦਾ ਹੜ੍ਹ

ਪੰਜਾਬ ਵਿਚ ਹੜ੍ਹ ਤੋਂ ਬਾਅਦ ਹੁਣ ਸਿਆਸਤ ਦਾ ਹੜ੍ਹ

ਗੁਰਦਾਸਪੁਰ 16 ਸਤੰਬਰ, 2025 (ਸ਼ਹੀਦਆਜ਼ਮ ਬਿਓਰੋ):

ਪੰਜਾਬ ਵਿੱਚ ਹੜ੍ਹਾਂ ਤੋਂ ਬਾਅਦ ਹੁਣ ਸਿਆਸੀ ਦੌਰਿਆਂ ਦਾ ਹੜ੍ਹ ਆ ਗਿਆ ਹੈ। ਸਿਆਸੀ ਪਾਰਟੀਆਂ ਹੜ੍ਹ ਪੀੜਿ੍ਹਤਾਂ ਦੀ ਮਦਦ ਕਰਨ ਦੇ ਬਹਾਨੇ ਆਪਣੀ ਸਿਆਸਤ ਦੇ ਪੈਰ ਜਮਾਉਣ ਲਈ ਪੰਜਾਬ ਦੇ ਦੌਰੇ ਕਰ ਰਹੀਆਂ ਹਨ। ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਸੂਬੇ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ‘ਤੇ ਹਨ। ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਹੁਣ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਹੜ੍ਹ ਪੀੜਤਾਂ ਨਾਲ ਗੱਲਬਾਤ ਕੀਤੀ।

ਭਾਰਤੀ ਜਨਤਾ ਪਾਰਟੀ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗੁਰਦਾਸਪੁਰ ਦਾ ਦੌਰਾ ਕੀਤਾ ਅਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ। 1600 ਕਰੋੜ ਦੀ ਰਾਸ਼ੀ ਦਾ ਐਲਾਨ ਕੀਤਾ। ਜੋ ਅਜੇ ਤੱਕ ਮਿਲਿਆ ਨਹੀਂ। ਇਸ ਤੋਂ ਬਾਅਦ, ਭਾਜਪਾ ਨੇ ਹੁਣ 25 ਕੇਂਦਰੀ ਰਾਜ ਮੰਤਰੀਆਂ ਨੂੰ ਪੰਜਾਬ ਦਾ ਦੌਰਾ ਕਰਨ ਲਈ ਭੇਜਿਆ ਹੈ। ਇਹ ਦੌਰਾ 20 ਸਤੰਬਰ ਤੱਕ ਜਾਰੀ ਰਹੇਗਾ। ਕਿਸਾਨ ਅੰਦੋਲਨ ਤੋਂ ਬਾਅਦ, ਭਾਜਪਾ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ। ਭਾਜਪਾ ਨੂੰ ਲੋਕ ਸਭਾ ਵਿੱਚ ਇੱਕ ਵੀ ਸੀਟ ਨਹੀਂ ਮਿਲੀ। ਇਹੀ ਕਾਰਨ ਹੈ ਕਿ ਪਾਰਟੀ ਹੁਣ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੀ ਹੈ।  ਇਸੇ ਤਰ੍ਹਾਂ ਜੇ ਆਪ ਦੀ ਗੱਲ ਕਰੀਏ ਤਾਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਹੁਣ ਆਪ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਾਰਜਭਾਰ ਸੰਭਾਲਿਆ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਸਾਰੇ 15 ਮੰਤਰੀਆਂ ਨੂੰ ਵੀ ਮੈਦਾਨ ਵਿੱਚ ਉਤਾਰਿਆ ਗਿਆ ਹੈ। ਆਪ ਨੇ ‘ਜਿਸਦਾ ਖੇਤ ਉਸਦੀ ਰੇਤ’ ਨੀਤੀ ਦਾ ਵੀ ਐਲਾਨ ਕੀਤਾ ਹੈ। ਇਸੇ ਤਰ੍ਹਾਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ। ਵਿਧਾਨ ਸਭਾ ਚੋਣਾਂ ਵਿੱਚ ਆਪ ਸਾਲ 2022 ਦੇ ਪ੍ਰਦਰਸ਼ਨ ਨੂੰ ਦੁਹਰਾਉਣਾ ਚਾਹੁੰਦੀ ਹੈ, ਜਿਸ ਲਈ ਸੰਗਠਨ ਨੂੰ ਵੀ ਮਜ਼ਬੂਤ ​​ਕੀਤਾ ਜਾ ਰਿਹਾ ਹੈ।

ਹੁਣ ਵਾਰੀ ਆਈ ਕਾਂਗਰਸ ਦੀ, ਕਾਂਗਰਸ ਦੇ ਵੱਡੇ ਲੀਡਰ ਤੇ ਦੇਸ਼ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਵੀ ਹਾਲ ਹੀ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਨ੍ਹਾਂ ਪਾਰਟੀ ਆਗੂਆਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਦੀ ਅਪੀਲ ਕੀਤੀ ਸੀ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਵੀ ਉਹਨਾਂ ਦੇ ਨਾਲ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵੀ ਪਿੱਛੇ ਨਹੀਂ ਰਹੇ ਉਹਨਾਂ ਨੇ ਵੀ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਮਦਦ ਪ੍ਰਦਾਨ ਕਰਨ ਲਈ ਨੋਟ ਵੀ ਵੰਡੇ। ਇਨ੍ਹਾਂ ਸਿਆਸੀ ਲੀਡਰਾਂ ਦੀਆਂ ਗਤੀਵਿਧੀਆਂ ਨੂੰ ਇਸ ਵੇਲੇ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments