Homeਪਟਿਆਲਾ ਅਪਡੇਟਕ੍ਰਿਕਟ ਦੇ ਹੋਏ ਅੰਡਰ 17 ਮੁਕਾਬਲਿਆਂ ’ਚ ਪਟਿਆਲਾ 2 ਜ਼ੋਨ ਟੀਮ ਰਹੀ...

ਕ੍ਰਿਕਟ ਦੇ ਹੋਏ ਅੰਡਰ 17 ਮੁਕਾਬਲਿਆਂ ’ਚ ਪਟਿਆਲਾ 2 ਜ਼ੋਨ ਟੀਮ ਰਹੀ ਜੇਤੂ

ਪਟਿਆਲਾ, 16 ਸਤੰਬਰ: (ਸ਼ਹੀਦਆਜ਼ਮ ਬਿਓਰੋ): 

ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ  ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਦੇ  ਅੰਡਰ 17 ਲੜਕਿਆਂ ਦੇ ਕ੍ਰਿਕਟ ਦੇ ਮੁਕਾਬਲਿਆਂ ਵਿੱਚ ਪਟਿਆਲਾ 2 ਜ਼ੋਨ ਨੇ ਪਹਿਲਾ, ਪਟਿਆਲਾ 3 ਜ਼ੋਨ ਨੇ ਦੂਸਰਾ ਤੇ ਨਾਭਾ ਜ਼ੋਨ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਪਟਿਆਲਾ 2 ਨੇ ਸਾਰੀ ਟੀਮ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਾਂ ਦਿੱਤੀਆਂ। ਇਸ ਮੌਕੇ ਤੇ ਸਸੀ ਮਾਨ ਜ਼ੋਨਲ ਸਕੱਤਰ ਪਟਿਆਲਾ 3, ਹਰੀਸ਼ ਸਿੰਘ ਰਾਵਤ, ਸਤਵਿੰਦਰ ਸਿੰਘ ਚੀਮਾ, ਪਰਵੀਨ ਕੁਮਾਰ, ਸੁਰਿੰਦਰ ਪਾਲ ਸਿੰਘ, ਵਿਨੋਦ ਕੁਮਾਰ, ਨਿਰਭੈ ਸਿੰਘ, ਜਸਦੇਵ ਸਿੰਘ, ਸੰਦੀਪ ਕੌਰ,ਸਿਮਰ ਕੌਰ ,ਗੁਰਦੀਪ ਸਿੰਘ,ਰਾਜਿੰਦਰ ਸਿੰਘ ਸਿੰਘ ਚਾਨੀ, ਗੁਰਪ੍ਰੀਤ ਸਿੰਘ ਅਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments