Homeਪਟਿਆਲਾ ਅਪਡੇਟਮਾਨ ਸਰਕਾਰ ਵੱਲੋਂ ਪੰਜਾਬ ਹੜ੍ਹ ਪੀੜਿ੍ਹਤ ਪਰਿਵਾਰਾਂ ਦਾ ਸਰਵੇਖਣ ਜਲਦੀ, ਹਰ ਘਰ...

ਮਾਨ ਸਰਕਾਰ ਵੱਲੋਂ ਪੰਜਾਬ ਹੜ੍ਹ ਪੀੜਿ੍ਹਤ ਪਰਿਵਾਰਾਂ ਦਾ ਸਰਵੇਖਣ ਜਲਦੀ, ਹਰ ਘਰ ਨੂੰ ਮਿਲੇਗਾ ਮੁਆਵਜ਼ਾ—ਚੇਅਰਮੈਨ ਹਡਾਣਾ

ਪਟਿਆਲਾ, 17 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ):  ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਸਟੇਟ ਸੈਕਟਰੀ ਪੰਜਾਬ ਡਾ. ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਗਰੀਬ ਪਰਿਵਾਰਾਂ ਨੂੰ ਜਲਦ ਹੀ ਮੁਆਵਜ਼ਾ ਦੇਣ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਦੁੱਖ ਦਰਦ ਵਿਚ ਸਾਂਝੀ ਹੈ ਅਤੇ ਹਰ ਹਾਲਤ ਵਿੱਚ ਲੋੜਵੰਦਾਂ ਨੂੰ ਰਾਹਤ ਪਹੁੰਚਾਈ ਜਾਵੇਗੀ। ਇਹ ਪ੍ਰਗਟਾਵਾ ਚੇਅਰਮੈਨ ਹਡਾਣਾ ਨੇ ਹੜ  ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪ੍ਰਦੀਪ ਜੋਸਨ ਪ੍ਰਧਾਨ ਨਗਰ ਕੌਂਸਲ ਸਨੌਰ, ਸਰਪੰਚ ਰਾਜਾ ਧੰਜੂ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ, ਲਾਲੀ ਰਹਿਲ ਪੀ ਏ ਅਤੇ ਪਿੰਡਾਂ ਦੇ ਹੋਰ ਨੁਮਾਂਇਦੇ ਮੌਜੂਦ ਰਹੇ.

ਚੇਅਰਮੈਨ ਹਡਾਣਾ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਦੇ 2,303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਸ ਮੁਹਿੰਮ ਲਈ 2,167 ਪਟਵਾਰੀ ਮੈਦਾਨ ਵਿੱਚ ਉਤਰੇ ਹੋਏ ਹਨ, ਜੋ ਘਰ-ਘਰ ਜਾ ਕੇ ਪ੍ਰਭਾਵਿਤ ਪਰਿਵਾਰਾਂ ਦੇ ਨੁਕਸਾਨ ਦੀ ਰਿਪੋਰਟ ਤਿਆਰ ਕਰ ਰਹੇ ਹਨ। ਇਹ ਰਿਪੋਰਟਾਂ ਜਲਦ ਹੀ ਸਰਕਾਰ ਨੂੰ ਸੌਂਪੀਆਂ ਜਾਣਗੀਆਂ ਤਾਂ ਜੋ ਮੁਆਵਜ਼ਾ ਜਾਰੀ ਕਰਨ ਦੀ ਕਾਰਵਾਈ ਇੱਕ ਹਫਤੇ ਵਿੱਚ ਪੂਰੀ ਹੋ ਸਕੇ.

ਉਨ੍ਹਾਂ ਕਿਹਾ ਕਿ ਨਾ ਸਿਰਫ਼ ਕਿਸਾਨਾਂ ਦੀ ਲੱਖਾਂ ਏਕੜ ਫ਼ਸਲ ਦੇ ਨੁਕਸਾਨ ਦਾ ਮੁਆਵਜ਼ਾ ਮਿਲੇਗਾ, ਸਗੋਂ ਜਿਨ੍ਹਾਂ ਲੋਕਾਂ ਦੇ ਘਰਾਂ ਨੂੰ ਨੁਕਸਾਨ ਹੋਇਆ ਹੈ ਜਾਂ ਜਿਨ੍ਹਾਂ ਦਾ ਪਸ਼ੂ ਧਨ ਹੜ੍ਹ ਕਾਰਨ ਬਰਬਾਦ ਹੋਇਆ ਹੈ, ਉਹਨਾਂ ਨੂੰ ਵੀ ਪੂਰਾ ਹੱਕ ਦੇ ਅਧਾਰ ‘ਤੇ ਮੁਆਵਜ਼ਾ ਪ੍ਰਦਾਨ ਕੀਤਾ ਜਾਵੇਗਾ।

ਹਡਾਣਾ ਨੇ ਦੱਸਿਆ ਕਿ ਸਰਕਾਰੀ ਅਧਿਕਾਰੀਆਂ ਤੋਂ ਇਲਾਵਾ ਵੀ ਪਾਰਟੀ ਪੱਧਰ ਤੇ ਹਰ ਪਿੰਡ ਵਿੱਚ ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ, ਜਿਸਦਾ ਇੱਕ ਆਗੂ ਤੈਨਾਤ ਕੀਤਾ ਗਿਆ ਹੈ। ਇਹ ਟੀਮਾਂ ਪਿੰਡ ਪੱਧਰ ‘ਤੇ ਸਹੀ ਅਤੇ ਜਲਦ ਸਰਵੇਖਣ ਕਰਕੇ ਰਿਪੋਰਟ ਤਿਆਰ ਕਰਨ ਵਿੱਚ ਜੁਟੀਆਂ ਹੋਈਆਂ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਜਿੰਨਾ ਜਲਦੀ ਹੋ ਸਕੇ ਮੁਆਵਜ਼ੇ ਦੀ ਰਕਮ ਹੜ੍ਹ ਪ੍ਰਭਾਵਿਤ ਲੋਕਾਂ ਦੇ ਖਾਤਿਆਂ ਵਿੱਚ ਪਹੁੰਚਾਈ ਜਾਵੇ।

ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਕੋਈ ਵੀ ਪ੍ਰਭਾਵਿਤ ਪਰਿਵਾਰ ਅਣਡਿੱਠਾ ਨਹੀਂ ਰਹੇਗਾ ਅਤੇ ਹਰੇਕ ਦਾ ਪੂਰਾ ਧਿਆਨ ਰੱਖਿਆ ਜਾਵੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments