Home ਦੇਸ਼ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਹੁਣ ਨਿਸ਼ਾਨਾ ਦਿੱਲੀ ਦੇ ਸਕੂਲ

ਬੰਬ ਨਾਲ ਉਡਾਉਣ ਦੀਆਂ ਧਮਕੀਆਂ ਹੁਣ ਨਿਸ਼ਾਨਾ ਦਿੱਲੀ ਦੇ ਸਕੂਲ

0

ਦਿੱਲੀ,  20 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਇਸ ਤਹਿਤ ਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਦਹਿਸ਼ਤ ਫੈਲ ਗਈ। ਸਕੂਲਾਂ ਚ ਸਵੇਰੇ ਹੀ ਧਮਕੀਆਂ ਭਰੀਆਂ ਈਮੇਲਾਂ ਆਉਣ ਨਾਲ ਦਿੱਲੀ ਦੇ ਕਈ ਸਕੂਲਾਂ ਵਿਚ ਭਜਦੜ ਮਚ ਗਈ। ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਸੂਚਨਾ ਮਿਲਣ ‘ਤੇ, ਪੁਲਿਸ ਟੀਮਾਂ, ਬੰਬ ਸਕੁਐਡ ਦੇ ਨਾਲ, ਸਕੂਲ ਪਹੁੰਚੀਆਂ, ਸਕੂਲ ਨੂੰ ਖਾਲੀ ਕਰਵਾ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਬਾਹਰ ਕੱਢ ਕੇ ਆਪਣੇ ਆਪਣੇ ਘਰਾਂ ਵਿਚ ਭੇਜ ਦਿੱਤਾ।

Exit mobile version