Home ਸੰਸਾਰ ਊਧਮਪੁਰ ’ਚ ਸਰਚ ਅਪ੍ਰੇਸ਼ਨ ਦੌਰਾਨ ਫੌਜ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ, 1 ਜਵਾਨ...

ਊਧਮਪੁਰ ’ਚ ਸਰਚ ਅਪ੍ਰੇਸ਼ਨ ਦੌਰਾਨ ਫੌਜ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ, 1 ਜਵਾਨ ਸ਼ਹੀਦ

0
Army in Udhampur Search Operation

ਜੰਮੂ-ਕਸ਼ਮੀਰ – 20 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ) ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਜੰਗਲਾਂ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਭਿਆਨਕ ਮੁਕਾਬਲੇ ਵਿੱਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਜਦਕਿ ਇਕ ਜਵਾਨ ਗੰਭੀਰ ਰੂਪ ਵਿਚ ਜ਼ਖਮੀ ਦੱਸਿਆ ਜਾ ਰਿਹਾ ਹੈ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਮੁਕਾਬਲਾ ਸ਼ੁੱਕਰਵਾਰ ਦੇਰ ਸ਼ਾਮ ਉਸ ਸਮੇਂ ਸ਼ੁਰੂ ਹੋਇਆ ਜਦੋਂ ਫੌਜ ਅਤੇ ਪੁਲਿਸ ਦੀ ਸਾਂਝੀ ਟੀਮ ਇੱਕ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਤਲਾਸ਼ੀ ਮੁਹਿੰਮ ਚਲਾ ਰਹੀ ਸੀ । ਇਸ ਗੋਲੀਬਾਰੀ ਦੌਰਾਨ ਇਕ ਜਵਾਨ ਜ਼ਖਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਹ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਅੱਜ ਸ਼ਹੀਦ ਹੋ ਗਿਆ। ਮੁਕਾਬਲੇ ਵਾਲੀ ਥਾਂ ਨੂੰ ਰਾਤ ਭਰ ਸਖ਼ਤ ਘੇਰਾਬੰਦੀ ਹੇਠ ਰੱਖਿਆ ਗਿਆ ਸੀ ਅਤੇ ਸ਼ਨੀਵਾਰ ਸਵੇਰੇ ਸਾਂਝਾ ਸਰਚ ਆਪ੍ਰੇਸ਼ਨ ਮੁੜ ਸ਼ੁਰੂ ਕੀਤਾ ਗਿਆ। ਮੰਨਿਆ ਜਾ ਰਿਹਾ ਹੈ ਕਿ ਦੋ ਤੋਂ ਤਿੰਨ ਅੱਤਵਾਦੀ ਜੰਗਲੀ ਖੇਤਰ ਵਿੱਚ ਲੁਕੇ ਹੋਏ ਹਨ।  ਊਧਮਪੁਰ ਅਤੇ ਡੋਡਾ ਦੋਵਾਂ ਪਾਸਿਆਂ ਤੋਂ ਡਰੋਨ ਅਤੇ ਖੋਜੀ ਕੁੱਤਿਆਂ ਨਾਲ ਲੈਸ ਫੋਰਸ ਵੱਲੋਂ ਅੱਤਵਾਦੀਆਂ ਦੀ ਭਾਲ ਲਈ ਸਰਚ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

Exit mobile version