Homeਹਰਿਆਣਾਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਦੀ ਦੀ ਸਿਹਤ ਅਚਾਨਕ ਖਰਾਬ, ਪਤਾ...

ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਦੀ ਦੀ ਸਿਹਤ ਅਚਾਨਕ ਖਰਾਬ, ਪਤਾ ਲੈਣ ਪਹੁੰਚੇ CM ਨਾਇਬ ਸਿੰਘ

ਹਰਿਆਣਾ 20 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਦੀ ਸਿਹਤ ਅਚਾਨਕ ਖਰਾਬ ਹੋ ਗਈ ਜਿਸ ਕਾਰਨ ਉਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਉਣਾ ਪਿਆ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ।

ਬੀਤੀ ਸ਼ਾਮ ਨੂੰ ਉਨ੍ਹਾਂ ਨੂੰ ਗੁਰੂਗ੍ਰਾਮ ਸ਼ਿਫਟ ਕਰ ਦਿੱਤਾ ਗਿਆ। ਦੱਸਿਆ ਗਿਆ ਸੀ ਕਿ ਛਾਤੀ ਵਿੱਚ ਇਨਫੈਕਸ਼ਨ ਕਾਰਨ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਫਿਰ ਉਨ੍ਹਾਂ ਨੂੰ ਦਿੱਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੋ-ਤਿੰਨ ਦਿਨ ਉੱਥੇ ਇਲਾਜ ਕਰਵਾਉਣ ਤੋਂ ਬਾਅਦ, ਉਹ ਬੀਤੇ ਦਿਨ ਗੁਰੂਗ੍ਰਾਮ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਡਾਕਟਰਾਂ ਦੀ ਦੇਖ-ਰੇਖ ਹੇਠ ਰਹੇ।

ਢਾਂਡਾ ਦੇ ਮੀਡੀਆ ਇੰਚਾਰਜ ਜਤਿੰਦਰ ਅਹਲਾਵਤ ਦੇ ਅਨੁਸਾਰ, ਉਹ ਹਾਲ ਹੀ ਵਿੱਚ ਫਰਾਂਸ ਗਏ ਸਨ। ਉੱਥੇ ਮੌਸਮ ਵਿੱਚ ਤਬਦੀਲੀ ਕਾਰਨ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਫਰਾਂਸ ਦੇ ਇੱਕ ਹਸਪਤਾਲ ਵਿੱਚ ਵੀ ਦਾਖਲ ਕਰਵਾਇਆ ਗਿਆ ਸੀ। ਭਾਰਤ ਵਾਪਸ ਆਉਣ ਤੋਂ ਬਾਅਦ ਵੀ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਹੋਇਆ।

RELATED ARTICLES
- Advertisment -
Google search engine
Google search engine
Google search engine

Most Popular

Recent Comments