20 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਪੰਜਾਬ ਪੁਲਿਸ ਵਿਭਾਗ ਵਿੱਚ ਲਗਾਤਾਰ ਤਬਾਦਲੇ ਜਾਰੀ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਪੰਜ ਪੀ.ਸੀ.ਐਸ. (PCS) ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਨਵੇਂ ਹੁਕਮਾਂ ਅਨੁਸਾਰ, ਅਮਿਤ ਸਰੀਨ ਨੂੰ ਏ.ਡੀ.ਸੀ. (ਜਨਰਲ) ਫਿਰੋਜ਼ਪੁਰ ਨਿਯੁਕਤ ਕੀਤਾ ਗਿਆ ਹੈ, ਅਤੇ ਦਮਨਜੀਤ ਸਿੰਘ ਮਾਨ ਨੂੰ ਏ.ਡੀ.ਸੀ. ਪੇਂਡੂ ਵਿਕਾਸ ਪਟਿਆਲਾ ਨਿਯੁਕਤ ਕੀਤਾ ਗਿਆ ਹੈ। ਹਰਦੀਪ ਸਿੰਘ ਨੂੰ ਅਸਟੇਟ ਅਫਸਰ (ਹਾਊਸਿੰਗ) ਗਮਾਡਾ, ਅਮਰਿੰਦਰ ਸਿੰਘ ਟਿਵਾਣਾ ਨੂੰ ਸੰਯੁਕਤ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਨਿਯੁਕਤ ਕੀਤਾ ਗਿਆ ਹੈ, ਅਤੇ ਜੁਗਰਾਜ ਸਿੰਘ ਕਾਹਲੋਂ ਨੂੰ ਐਸ.ਡੀ.ਐਮ. ਮਲੋਟ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਵੀ ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸੀ। ਇਸ ਤੋਂ ਪਹਿਲਾਂ ਜਿਨ੍ਹਾਂ ਵੱਡੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ ਉਨ੍ਹਾਂ ਦੇ ਨਾਮ ਜਗਦਾਲੇ ਨੀਲਾਂਬਰੀ ਵਿਜੇ, ਦੀਪਕ ਪਾਰੀਕ ਅਤੇ ਰਵਜੋਤ ਗਰੇਵਾਲ ਦਾ ਤਬਾਦਲਾ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸੀ।
ਇਸ ਵਿੱਚ ਤਰਨਤਾਰਨ ਦੇ ਐਸਐਸਪੀ ਆਈਪੀਐਸ ਦੀਪਕ ਪਾਰੀਕ ਦਾ ਤਬਾਦਲਾ ਕਰ ਦਿੱਤਾ ਗਿਆ। ਹੁਣ 2015 ਬੈਚ ਦੇ ਆਈਪੀਐਸ ਅਧਿਕਾਰੀ ਰਵਜੋਤ ਗਰੇਵਾਲ ਤਰਨਤਾਰਨ ਜ਼ਿਲ੍ਹੇ ਦੇ ਨਵੇਂ ਐਸਐਸਪੀ ਹੋਣਗੇ। ਇਸ ਦੇ ਨਾਲ ਹੀ, ਆਈਪੀਐਸ ਦੀਪਕ ਪਾਰੀਕ (2014 ਬੈਚ) ਨੂੰ ਤਰਨਤਾਰਨ ਤੋਂ ਤਬਦੀਲ ਕਰਕੇ ਐਸਏਐਸ ਨਗਰ ਵਿੱਚ ਨਿਯੁਕਤ ਕੀਤਾ ਗਿਆ।







