Homeਪਟਿਆਲਾ ਅਪਡੇਟਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 258 ਮੀਟਰਿਕ ਟਨ ਹੋਈ ਝੋਨੇ ਦੀ ਆਮਦ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 258 ਮੀਟਰਿਕ ਟਨ ਹੋਈ ਝੋਨੇ ਦੀ ਆਮਦ

ਪਰਾਲੀ ਪ੍ਰਬੰਧਨ ਲਈ ਕਿਸਾਨ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ : ਡੀ.ਸੀ.

ਪਟਿਆਲਾ, 21 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ) :
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 4 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰ ਵਿੱਚ 258 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਚੁੱਕਾ ਹੈ ਅਤੇ ਜਿਸ ਵਿੱਚੋਂ 169 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।

Anaj Mandi Paddy
                            ਪਟਿਆਲਾ ਅਨਾਜ ਮੰਡੀ ‘ਚ ਝੋਨੇ ਨੂੰ ਪੱਖਾ ਲੱਗਦੇ ਹੋਏ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 80 ਮੀਟਰਿਕ ਟਨ, ਮਾਰਕਫੈਡ ਵੱਲੋਂ 22 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 35 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿਕਤ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ, ਤਾਂ ਜੋ ਮੰਡੀਆਂ ‘ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਤਕਨੀਕਾਂ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਣ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਉਣ ਦੇ ਨਾਲ ਨਾਲ ਆਪਣੇ ਖੇਤ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ ਲਈ ਮਸ਼ੀਨਰੀ ਉਪਲਬੱਧ ਹੈ ਤੇ ਕਿਸਾਨ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਕਰ ਸਕਦੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments