Homeਸੰਸਾਰਅਮਰੀਕਾ ਵਿਚ ਇਕ ਹੋਰ ਭਾਰਤੀ ਦੀ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ਵਿਚ ਇਕ ਹੋਰ ਭਾਰਤੀ ਦੀ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ 21 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ) : ਅਮਰੀਕਾ ਦੇ ਦੱਖਣੀ ਕੈਰੋਲੀਨਾ ਵਿੱਚ ਇੱਕ ਨਕਾਬਪੋਸ਼ ਬੰਦੂਕਧਾਰੀ ਵੱਲੋਂ ਇੱਕ ਦੁਕਾਨ ਵਿੱਚ ਦਾਖ਼ਲ ਹੋ ਕੇ ਗੁਜਰਾਤ ਦੀ ਰਹਿਣ ਵਾਲੀ ਇੱਕ ਮਹਿਲਾ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਮਾਮਲੇ ਵਿਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਯੂਨੀਅਨ ਕਾਉਂਟੀ ਜੇਲ੍ਹ ਭੇਜ ਦਿੱਤਾ।

ਅਮਰੀਕਾ ਵਿੱਚ ਭਾਰਤੀਆਂ ਵਿਰੁੱਧ ਵੱਧ ਰਹੀ ਹਿੰਸਾ ਨੇ ਭਾਰਤੀਆਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਿਸ ਦੇ ਅਨੁਸਾਰ, ਮ੍ਰਿਤਕ ਗੁਜਰਾਤੀ ਔਰਤ ਦੀ ਪਛਾਣ ਕਿਰਨਬੇਨ ਪਟੇਲ (49) ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਗੁਜਰਾਤ ਦੇ ਆਨੰਦ ਜ਼ਿਲ੍ਹੇ ਦੇ ਬੋਰਸਦ ਕਸਬੇ ਦੀ ਰਹਿਣ ਵਾਲੀ ਹੈ। ਉਹ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਦੱਖਣੀ ਕੈਰੋਲੀਨਾ ਵਿੱਚ ਰਹਿ ਰਹੀ ਸੀ ਅਤੇ ਇੱਕ ਸਟੋਰ ਚਲਾਉਂਦੀ ਸੀ।  ਬੀਤੇ ਦਿਨੀ ਜਦੋਂ ਉਹ ਆਪਣੇ ਸਟੋਰ ਵਿੱਚ ਬੈਠੀ ਸੀ ਤਾਂ ਅਚਾਨਕ ਜੈਦਾਨ ਮੈਕ ਹਿੱਲ ਨਾਮਕ ਇਕ ਵਿਅਕਤੀ ਨੇ ਉਸ ਉੱਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਅਨੁਸਾਰ ਉਸਨੂੰ ਯੂਨੀਅਨ ਕਾਉਂਟੀ ਦੇ ਚਾਰਲਸ ਨਾਥਨ ਕਰਾਸਬੀ ਸਾਊਥ ਮਾਊਂਟੇਨ ਸਟਰੀਟ ਤੋਂ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਇਲਾਜ ਤੋਂ ਬਾਅਦ ਪਿਛਲੇ ਸ਼ਨੀਵਾਰ ਨੂੰ ਉਸ ਦੀ ਮੌਤ ਹੋ ਗਈ।

RELATED ARTICLES
- Advertisment -
Google search engine
Google search engine
Google search engine

Most Popular

Recent Comments