Home ਪਟਿਆਲਾ ਅਪਡੇਟ ਪੁਰਾਣੇ ਬਸ ਸਟੈਂਡ ਨੇੜੇ ਪਰਸ਼ੁਰਾਮ ਚੌਂਕ ‘ਤੇ ਸੜਕ ਸਫਾਈ ਮਸ਼ੀਨ ਦਾ ਅਚਨਚੇਤ...

ਪੁਰਾਣੇ ਬਸ ਸਟੈਂਡ ਨੇੜੇ ਪਰਸ਼ੁਰਾਮ ਚੌਂਕ ‘ਤੇ ਸੜਕ ਸਫਾਈ ਮਸ਼ੀਨ ਦਾ ਅਚਨਚੇਤ ਮੁਆਇਨਾ

0

ਪਟਿਆਲਾ, 22 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਧੁਨਿਕ ਸੜਕ ਸਫਾਈ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਮੇਅਰ ਕੁੰਦਨ ਗੋਗੀਆ ਨੇ ਅੱਜ ਪੁਰਾਣੇ ਬਸ ਸਟੈਂਡ ਨੇੜੇ ਪਰਸ਼ੁਰਾਮ ਚੌਂਕ ‘ਤੇ ਪਹੁੰਚ ਕੇ ਸੜਕਾਂ ਦੀ ਸਫਾਈ ਮਸ਼ੀਨ ਦਾ ਅਚਨਚੇਤ ਮੁਆਇਨਾ ਕੀਤਾ।

ਇਸ ਦੌਰਾਨ ਮੇਅਰ ਨੇ ਕਿਹਾ ਕਿ ਪਟਿਆਲਾ ਦੇ ਲੋਕ ਉਨ੍ਹਾਂ ਦਾ ਆਪਣਾ ਪਰਿਵਾਰ ਹਨ ਅਤੇ ਲੋਕਾਂ ਨੂੰ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣਾ  ਉਨ੍ਹਾ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਫਾਈ ਕਾਰਜਾਂ ਨੂੰ ਤੇਜ਼ ਰਫ਼ਤਾਰ ਨਾਲ ਅੱਗੇ ਵਧਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਮਸ਼ੀਨੀ ਸਫਾਈ ਦੇ ਆਉਣ ਨਾਲ ਧੂੜ ਅਤੇ ਗੰਦਗੀ ਘਟੇਗੀ, ਜਿਸ ਨਾਲ ਲੋਕਾਂ ਨੂੰ ਸਾਫ-ਸੁਥਰਾ ਮਾਹੌਲ ਮਿਲੇਗਾ।

ਮੇਅਰ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਸਫਾਈ ਨੂੰ ਆਪਣਾ ਨਿੱਜੀ ਫ਼ਰਜ਼ ਮੰਨ ਕੇ ਨਿਗਮ ਨਾਲ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਜੇਕਰ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਦੇ ਆਲੇ ਦੁਆਲੇ ਸਫਾਈ ਦਾ ਧਿਆਨ ਰੱਖਣਗੇ ਤਾਂ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਬਣਾਉਣ ਦਾ ਸੁਪਨਾ ਜਲਦੀ ਪੂਰਾ ਹੋਵੇਗਾ।

ਮੇਅਰ ਨੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਮਸ਼ੀਨਾਂ ਨਿਯਮਿਤ ਤੌਰ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਈਆਂ ਜਾਣ ਤਾਂ ਜੋ ਹਰ ਵਾਰਡ ਦੇ ਲੋਕ ਇਸਦਾ ਲਾਭ ਲੈ ਸਕਣ। ਇਸ ਮੌਕੇ ਸੈਂਟਰੀ ਇੰਸਪੈਕਟਰ ਰਿਸ਼ਭ ਗੁਪਤਾ, ਨਿਗਮ ਮੁਲਾਜ਼ਮ ਟੀਮ, ਬਲਾਕ ਪ੍ਰਧਾਨ ਅਮਨ ਬਾਂਸਲ, ਸੈਕਟਰੀ ਰਜਿੰਦਰ ਮੋਹਨ, ਲੱਕੀ ਲਹਿਲ, ਸਰਬਦੀਪ ਅਤੇ ਗੋਰਾਂ ਲਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

Exit mobile version