Homeਪੰਜਾਬਰਾਜ ਸਭਾ 1 ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ

ਰਾਜ ਸਭਾ 1 ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ

ਨਾਮਜ਼ਦਗੀ 6 ਅਕਤੂਬਰ ਤੋਂ ਭਰੀ ਜਾਵੇਗੀ


ਪੰਜਾਬ:  24 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਪੰਜਾਬ ਵਿੱਚ ਖਾਲੀ ਹੋਈ ਰਾਜ ਸਭਾ ਸੀਟ ਲਈ ਉਪ ਚੋਣ 24 ਅਕਤੂਬਰ ਨੂੰ ਹੋਵੇਗੀ। ਇਹ ਸੀਟ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਅਸਤੀਫ਼ੇ ਕਾਰਨ ਖਾਲੀ ਹੋ ਗਈ ਸੀ। ਇਸ ਦੇ ਨਾਲ ਹੀ, ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੋਵੇਗੀ, ਯਾਨੀ ਕਿ 24 ਅਕਤੂਬਰ ਨੂੰ ਹੀ ਨਤੀਜੇ ਐਲਾਨੇ ਜਾਣਗੇ।

ਸੰਸਦ ਮੈਂਬਰ ਸੰਜੀਵ ਅਰੋੜਾ ਨੇ 1 ਜੁਲਾਈ ਨੂੰ ਆਪਣੀ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜੋ ਮਨਜ਼ੂਰ ਹੋ ਚੁੱਕਾ ਹੈ । ਦੱਸ ਦੇਈਏ ਕਿ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਤੋਂ ਉਪ ਚੋਣ ਲੜੀ ਸੀ। ਉਨ੍ਹਾਂ ਚੋਣ ਜਿੱਤੀ ਅਤੇ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ। ਇਹ ਦੇਖਣਾ ਬਾਕੀ ਹੈ ਕਿ ਸੰਜੀਵ ਅਰੋੜਾ ਦੀ ਜਗ੍ਹਾ ਕੌਣ ਲਵੇਗਾ। ਇਹ ਵੀ ਧਿਆਨ ਦੇਣ ਯੋਗ ਹੈ ਕਿ ਸੰਜੀਵ ਅਰੋੜਾ ਵੱਲੋਂ ਸੀਟ ਖਾਲੀ ਕਰਨ ‘ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਚਰਚਾ ਛਿੜੀ ਸੀ ਕਿ ਉਹ ਪੰਜਾਬ ਤੋਂ ਰਾਜ ਸਭਾ ਵਿੱਚ ਜਾਣਗੇ । ਪਰ ਅਰਵਿੰਦ ਕੇਜਰੀਵਾਲ ਵਲੋਂ ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਹੋਈ।

RELATED ARTICLES
- Advertisment -
Google search engine
Google search engine
Google search engine

Most Popular

Recent Comments