ਚੰਡੀਗੜ੍ਹ 25 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ) : ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਆਈ.ਟੀ. ਸੈਕਟਰ ਲਈ ਨਵੇਂ ਕੈਂਪਸ ਦਾ ਐਲਾਨ ਕੀਤਾ ਹੈ। ਸੰਜੀਵ ਅਰੋੜਾ ਨੇ ਦੱਸਿਆ ਕਿ ਇਨਫੋਸਿਸ ਲਿਮਟਿਡ ਮੋਹਾਲੀ ਜ਼ਿਲ੍ਹੇ ਵਿੱਚ ਨਵਾਂ ਕੈਂਪਸ 30 ਏਕੜ ਜ਼ਮੀਨ ‘ਤੇ ਬਣਾਇਆ ਜਾਵੇਗਾ ਜਿਸਦੀ ਲਾਗਤ 300 ਕਰੋੜ ਰੁਪਏ ਹੋਵੇਗੀ।
ਪਹਿਲੇ ਪੜਾਅ ਵਿੱਚ 300,000 ਵਰਗ ਫੁੱਟ ਨੂੰ ਕਵਰ ਕੀਤਾ ਜਾਵੇਗਾ ਜਿਸ ਨਾਲ 2,500 ਨੌਕਰੀਆਂ ਮਿਲਣਗੀਆਂ, ਜੋ ਕਿ ਸਾਰੀਆਂ ਉੱਚ ਪੱਧਰੀ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਨਫੋਸਿਸ ਲਿਮਟਿਡ 2017 ਤੋਂ ਮੋਹਾਲੀ ਵਿੱਚ ਕੰਮ ਕਰ ਰਿਹਾ ਹੈ ਅਤੇ ਹੁਣ ਇਸਦਾ ਵਿਸਥਾਰ ਹੋ ਰਿਹਾ ਹੈ।
ਉਨ੍ਹਾਂ ਹੋਰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਯਤਨਾਂ ਨਾਲ ਪੰਜਾਬ ਲਗਾਤਾਰ ਵਿਕਾਸ ਵੱਲ ਵਧ ਰਿਹਾ ਹੈ ਅਤੇ ਨਿਵੇਸ਼ ਯੋਜਨਾਵਾਂ ਆ ਰਹੀਆਂ ਹਨ। ਨਿਵੇਸ਼ਕ ਖੁਦ ਪੰਜਾਬ ਵਿੱਚ ਨਿਵੇਸ਼ ਕਰਨ ਆ ਰਹੇ ਹਨ। ਕਾਰੋਬਾਰੀਆਂ ਨੂੰ ਨਿਵੇਸ਼ ਕਰਨ ਲਈ 45 ਦਿਨਾਂ ਦੇ ਅੰਦਰ ਮਨਜ਼ੂਰੀ ਦਿੱਤੀ ਜਾ ਰਹੀ ਹੈ।







