27 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਦੌਰਾਨ ਉਹਨਾਂ ਦੇ ਗੰਭੀਰ ਸੱਟਾਂ ਲੱਗੀਆਂ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੂੰ ਬੇਹੱਦ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਉਨ੍ਹਾਂ ਨਾਲ ਹਾਦਸਾ ਵਾਪਰਿਆ। ਉਹ ਆਪਣੇ ਮੋਟਰਸਾਈਕਲ ਉੱਤੇ ਜਾ ਰਹੇ ਸਨ। ਰਾਜਵੀਰ ਜਵੰਦਾ ਦੇ ਹਾਦਸੇ ਦੀ ਖਬਰ ਸੁਣਦਿਆਂ ਹੀ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਵੱਖ ਵੱਖ ਗਾਇਕ ਤੇ ਉਨ੍ਹਾਂ ਦੇ ਮਿੱਤਰ ਤੇ ਰਿਸ਼ਤੇਦਾਰ ਪੰਹੁਚ ਗਏ।







