Home ਪੰਜਾਬ ਡਾ. ਬਲਬੀਰ ਸਿੰਘ ਨੇ ਨਵਾਂਸ਼ਹਿਰ ਵਿਖੇ ਸਿਵਲ ਹਸਪਤਾਲ ਦਾ ਕੀਤਾ ਦੌਰਾ

ਡਾ. ਬਲਬੀਰ ਸਿੰਘ ਨੇ ਨਵਾਂਸ਼ਹਿਰ ਵਿਖੇ ਸਿਵਲ ਹਸਪਤਾਲ ਦਾ ਕੀਤਾ ਦੌਰਾ

0

ਟੀ.ਬੀ. ਦੇ ਖਾਤਮੇ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ


ਨਵਾਂਸ਼ਹਿਰ, 27 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ):  ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਵਾਂਸ਼ਹਿਰ ਵਿਖੇ ਸਿਵਲ ਹਸਪਤਾਲ ਦਾ ਕੀਤਾ ਦੌਰਾ ਕੀਤਾ। ਉੱਥੇ ਉਹਨਾਂ ਨੇ ਸਿਵਲ ਹਸਪਤਾਲ ਵਿਚ ਟੀ.ਬੀ. ਦੇ ਮਰੀਜਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਰੀਜਾਂ ਦੇ ਮਿਆਰੀ ਇਲਾਜ ਤੋਂ ਇਲਾਵਾ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋੜਵੰਦ ਮਰੀਜਾਂ ਨੂੰ ਰਾਸ਼ਨ ਕਿੱਟਾਂ ਦੇਣ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਟੀ.ਬੀ. ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।

ਮਰੀਜ਼ਾਂ ਦੀਆਂ ਸਹੂਲਤਾਂ ਵਿੱਚ ਮੁਫ਼ਤ ਟੈਸਟ, ਦਵਾਈਆਂ ਅਤੇ ਲੋੜਵੰਦ ਮਰੀਜਾਂ ਨੂੰ ਕਿੱਟਾਂ ਦੀ ਵੰਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਟੀ.ਬੀ. ਦੇ ਮਰੀਜਾਂ ਲਈ ਇਲਾਜ ਦੀ ਹਰ ਸਹੂਲਤ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਮਰੀਜ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਸਥਾਪਤ ਸਰਕਾਰੀ ਹਸਪਤਾਲਾਂ ਤੋਂ ਵੀ ਦਵਾਈਆਂ ਪ੍ਰਾਪਤ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ, ਗੈਰ ਸਰਕਾਰੀ ਸੰਸਥਾਵਾਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਟੀ.ਬੀ. ਦੇ ਮਰੀਜਾਂ ਦੀ ਭਲਾਈ ਲਈ ਸਮੇਂ–ਸਮੇਂ ‘ਤੇ ਲੋੜੀਂਦੀ ਮਦਦ ਕੀਤੀ ਜਾਂਦੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਮਹੀਨੇ 100 ਤੋਂ ਵੱਧ ਰਾਸ਼ਨ ਕਿੱਟਾਂ ਵੰਡੀਆਂ ਜਾਂਦੀਆਂ ਹਨ ਜਿਨ੍ਹਾਂ ਵਿੱਚ ਦਾਲਾਂ, ਪ੍ਰੋਟੀਨ ਆਧਾਰਤ ਖਾਣ ਵਾਲੇ ਪਦਾਰਥ ਅਤੇ ਲੋੜੀਂਦਾ ਰਾਸ਼ਨ ਸ਼ਾਮਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋੜਵੰਦ ਮਰੀਜ ਸਿਵਲ ਹਸਪਤਾਲ ਜਾਂ ਹੋਰਨਾਂ ਹਸਪਤਾਲਾਂ ਵਿੱਚ ਰਜਿਸਟਰ ਹੋ ਜਾਂਦੇ ਹਨ ਉਨ੍ਹਾਂ ਨੂੰ ਮਾਸਿਕ ਰਾਸ਼ਨ ਦੀ ਸਹੂਲਤ ਦਿੱਤੀ ਜਾਂਦੀ ਹੈ।

Exit mobile version