Homeਸੰਸਾਰਚੀਨ ’ਚ ਭੁਚਾਲ ਦੇ ਝਟਕੇ, ਕਈ ਮਕਾਨ ਡਿੱਗੇ

ਚੀਨ ’ਚ ਭੁਚਾਲ ਦੇ ਝਟਕੇ, ਕਈ ਮਕਾਨ ਡਿੱਗੇ

ਚੀਨ : 27 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਅੱਜ ਸਵੇਰੇ 5:49 ਵਜੇ ਉੱਤਰ-ਪੱਛਮੀ ਚੀਨ ਦੇ ਗਾਂਸੂ ਸੂਬੇ ਦੇ ਡਿੰਗਸ਼ੀ ਸ਼ਹਿਰ ਦੇ ਲੋਂਗਸ਼ੀ ਕਾਉਂਟੀ ਵਿੱਚ 5.6 ਤੀਬਰਤਾ ਦਾ ਭੂਚਾਲ ਆਉਣ ਦੀ ਖਬਰ ਮਿਲੀ। ਚੀਨ ਭੂਚਾਲ ਨੈੱਟਵਰਕ ਕੇਂਦਰ ਦੀ ਰਿਪੋਰਟ ਅਨੁਸਾਰ ਭੂਚਾਲ ਦਾ ਕੇਂਦਰ 34.91 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 104.58 ਡਿਗਰੀ ਪੂਰਬੀ ਦੇਸ਼ਾਂਤਰ ‘ਤੇ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਸ਼ੁਰੂਆਤੀ ਜਾਣਕਾਰੀ ਦੇ ਅਨੁਸਾਰ, ਭੂਚਾਲ ਵਿੱਚ ਘੱਟੋ-ਘੱਟ ਸੱਤ ਲੋਕ ਜ਼ਖ਼ਮੀ ਹੋਏ ਹਨ, ਹਾਲਾਂਕਿ ਕਿਸੇ ਦੀ ਹਾਲਤ ਗੰਭੀਰ ਨਹੀਂ ਦੱਸੀ ਗਈ।

ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਅੱਠ ਮਕਾਨ ਪੂਰੀ ਤਰ੍ਹਾਂ ਢਹਿ ਗਏ ਜਦੋਂ ਕਿ 100 ਤੋਂ ਵੱਧ ਹੋਰ ਮਕਾਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਚੀਨ ਦੇ ਐਮਰਜੈਂਸੀ ਪ੍ਰਬੰਧਨ ਮੰਤਰਾਲੇ ਨੇ ਰਾਸ਼ਟਰੀ ਭੂਚਾਲ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਦਾ ਪੱਧਰ-ਚਾਰ ਸਰਗਰਮ ਕੀਤਾ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਐਮਰਜੈਂਸੀ ਟੀਮਾਂ ਨੂੰ ਰਾਹਤ ਕਾਰਜਾਂ ਵਿੱਚ ਤਾਇਨਾਤ ਕੀਤਾ ਗਿਆ। ਟੀਮਾਂ ਨੇ ਮਲਬਾ ਸਾਫ਼ ਕਰਨਾ ਅਤੇ ਪ੍ਰਭਾਵਿਤ ਲੋਕਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments