Home ਪੰਜਾਬ ‘ਮਿਸ਼ਨ ਚੜ੍ਹਦੀ ਕਲਾ’ ਲਈ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਕੀਤੀ ਤਨਖ਼ਾਹ ਦਾਨ

‘ਮਿਸ਼ਨ ਚੜ੍ਹਦੀ ਕਲਾ’ ਲਈ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਕੀਤੀ ਤਨਖ਼ਾਹ ਦਾਨ

0

 

ਚੰਡੀਗੜ੍ਹ,  27 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ):  ਸੂਬੇ ਨੂੰ ਹੜ੍ਹਾਂ ਦੀ ਮਾਰ ਉਪਰੰਤ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮਿਸ਼ਨ ਵਿੱਚ ਯੋਗਦਾਨ ਪਾਉਂਦਿਆਂ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਸਾਰੇ ਭੱਤਿਆਂ ਸਮੇਤ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾਨ ਕੀਤੀ ਹੈ। ਇਸਦੇ ਨਾਲ ਹੀ ਹਲਕਾ ਮੌੜ ਦੀਆਂ ਸਮੂਹ ਪੰਚਾਇਤਾਂ ਦੇ ਸੰਗਠਨ ਵੱਲੋਂ ਸਾਂਝੇ ਤੌਰ ’ਤੇ ਇਕੱਠੇ ਕੀਤੇ 13,13000 ਰੁਪਏ ਦੀ ਰਾਸ਼ੀ ਦਾ ਚੈੱਕ ਵੀ ਮੁੱਖ ਮੰਤਰੀ  ਨੂੰ ਭੇਟ ਕੀਤਾ ਗਿਆ। ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਅਤੇ ਮੌੜ ਦੇ ਵਸਨੀਕਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਾਰਾ ਦਾਨ ਅਸੀਂ ਪੰਜਾਬ ਦੇ ਹੜ੍ਹ ਪੀੜ੍ਹਤਾਂ ਲਈ ਹੀ ਖਰਚ ਕਰਾਂਗੇ।

Exit mobile version