Homeਪੰਜਾਬਪਰਾਲੀ ਨਾ ਸਾੜਨ ਲਈ ਚਲਾਈ ਵਿਸ਼ੇਸ਼ ਜਾਗਰੂਕਤਾ ਵੈਨ

ਪਰਾਲੀ ਨਾ ਸਾੜਨ ਲਈ ਚਲਾਈ ਵਿਸ਼ੇਸ਼ ਜਾਗਰੂਕਤਾ ਵੈਨ

40 ਦਿਨ ਜ਼ਿਲ੍ਹੇ ਦੇ ਪਿੰਡਾਂ ’ਚ ਘੁੰਮ ਕੇ ਦੇਵੇਗੀ ਜਾਗਰੂਕਤਾ ਸੰਦੇਸ਼


ਜਲੰਧਰ : 27 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ):  ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸਦੇ ਸਹੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 40 ਦਿਨਾਂ ਦੇ ਵਿਸ਼ੇਸ਼ ਅਭਿਆਨ ਦੀ ਸ਼ੁਰੂਆਤ ਕੀਤੀ ਹੈ। ਇਸਦੇ ਤਹਿਤ ਤਿੰਨ ਵੈਨ ਜ਼ਿਲ੍ਹੇ ਦੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਦਾ ਸੰਦੇਸ਼ ਦੇਣਗੀਆਂ।

ਬੀਤੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨ ਨੂੰ ਰਵਾਨਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਕਿਹਾ ਕਿ ਇਨ੍ਹਾਂ ਵੈਨਾਂ ਦਾ ਉਦੇਸ਼ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਦੇ ਫਾਇਦਿਆਂ ਅਤੇ ਅੱਗ ਲਾਉਣ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਵੈਨਾਂ ਰਾਹੀਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਦੇ ਫੀਲਡ ਅਧਿਕਾਰੀ ਨਵਦੀਪ ਸਿੰਘ ਵੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments