Home ਪੰਜਾਬ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪਨਸਪ ਅਧਿਕਾਰੀ ਕੀਤੇ ਮੁਅੱਤਲ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪਨਸਪ ਅਧਿਕਾਰੀ ਕੀਤੇ ਮੁਅੱਤਲ

0

ਚੰਡੀਗੜ੍ਹ 28 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਦਾ ਜ਼ਿੰਮਾ ਚੁੱਕਿਆ ਹੈ। ਇਸ ਮੁਹਿੰਮ ਦੇ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਸਖ਼ਤ ਨੀਤੀ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਨੇ ਬਠਿੰਡਾ ਅਤੇ ਮਾਨਸਾ ਵਿੱਚ ਤਾਇਨਾਤ ਪਨਸਪ ਦੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲੀ ਦੀ ਮਿਆਦ ਦੌਰਾਨ, ਇਨ੍ਹਾਂ ਅਧਿਕਾਰੀਆਂ ਨੂੰ ਪਨਸਪ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਨਿਯੁਕਤ ਕੀਤਾ ਗਿਆ ਹੈ।

ਸੂਤਰਾਂ ਅਨੁਸਾਰ, ਇਹ ਕਾਰਵਾਈ ਪਨਸਪ ਵਿੱਚ ਧੋਖਾਧੜੀ ਨਾਲ ਸਬੰਧਤ ਇੱਕ ਮਾਮਲੇ ਦੀ ਜਾਂਚ ਦੌਰਾਨ ਕੀਤੀ ਗਈ ਸੀ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਮਾਨਸਾ ਤੋਂ ਸੀਨੀਅਰ ਸਹਾਇਕ ਸੰਦੀਪ ਕੁਮਾਰ ਅਤੇ ਬਠਿੰਡਾ ਤੋਂ ਅਮਨਦੀਪ ਸਿੰਘ, ਰੁਪਿੰਦਰ ਕੁਮਾਰ, ਸੁਰਿੰਦਰ ਕੁਮਾਰ ਅਤੇ ਪਵਿੱਤਰਜੀਤ ਸਿੰਘ ਸ਼ਾਮਲ ਹਨ।

Exit mobile version