Homeਪੰਜਾਬਰਾਜਵੀਰ ਜਵੰਦਾ ਦੀ ਹਾਲਤ ਗੰਭੀਰ, ਪੰਜਾਬ ਗਾਇਕ ਤੇ ਫੈਨਜ਼ ਕਰ ਰਹੇ ਦੁਆਵਾਂ

ਰਾਜਵੀਰ ਜਵੰਦਾ ਦੀ ਹਾਲਤ ਗੰਭੀਰ, ਪੰਜਾਬ ਗਾਇਕ ਤੇ ਫੈਨਜ਼ ਕਰ ਰਹੇ ਦੁਆਵਾਂ

ਮੋਹਾਲੀ, 28 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ):  ਫੋਰਟਿਸ ਹਸਪਤਾਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜਵੀਰ ਜਵੰਦਾ ਦੀ ਹਾਲਤ ਸੀਰੀਅਸ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰ ਤੇ ਰੱਖਿਆ ਗਿਆ ਹੈ। ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੀ ਟੀਮ ਦੀ ਨਿਗਰਾਨੀ ਵਿੱਚ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਦੱਸ ਦਈਏ ਕਿ ਬੀਤੇ ਦਿਨੀ ਉਹਨਾਂ ਦਾ ਐਕਸੀਡੈਂਟ ਹੋ ਗਿਆ ਸੀ। ਜਿਸ ਨਾਲ ਉਹਨਾਂ ਨੂੰ ਸਿਰ ਤੇ ਰੀੜ ਦੀ ਹੱਡੀ ਵਿਚ ਗੰਭੀਰ ਸੱਟਾਂ ਲੱਗੀਆਂ ਸਨ।

ਪੰਜਾਬੀ ਗਾਇਕ ਰਾਜਵੀਰ ਜਵੰਧਾ ਇਸ ਸਮੇਂ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਹਨ। ਉਨ੍ਹਾਂ ਦੀ ਸਿਹਤ ਨੂੰ ਲੈ ਕਈ ਪੰਜਾਬੀ ਸਿਤਾਰਿਆਂ ਵੱਲੋਂ ਚਿੰਤਾ ਪ੍ਰਗਟ ਕਰਦੇ ਹੋਏ ਲੋਕਾਂ ਨੂੰ ਖਾਸ ਅਪੀਲ ਕੀਤੀ ਗਈ ਹੈ। ਇਸ ਵਿੱਚ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ, ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਦੀਆਂ ਸੋਸ਼ਲ ਮੀਡੀਆ ਪੋਸਟਾਂ ਸਾਹਮਣੇ ਆਈਆਂ ਹਨ।

ਮਸ਼ਹੂਰ ਗਾਇਕ ਰਣਜੀਤ ਬਾਵਾ ਨੇ ਗਾਇਕ ਦੀ ਸਿਹਤ ਪ੍ਰਤੀ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਹ ਰਿਕਵਰ ਹੋ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਰਾਜਵੀਰ ਲਈ RIP ਸੁਨੇਹੇ ਪੋਸਟ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਹ ਕੁਝ ਕਰਨਾ ਚਾਹੁੰਦੇ ਹਨ, ਤਾਂ ਲੋਕਾਂ ਨੂੰ ਉਨ੍ਹਾਂ ਦੇ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪੰਜਾਬੀ ਗਾਇਕ ਰਣਜੀਤ ਬਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੋਸ਼ਲ ਮੀਡੀਆ ਪੇਜ ਵਿਊਜ਼ ਵਧਾਉਣ ਲਈ ਝੂਠੀਆਂ ਅਫਵਾਹਾਂ ਨਾ ਫੈਲਾਉਣ।

ਇਸ ਤੋਂ ਇਲਾਵਾ ਪੰਜਾਬੀ ਗਾਇਕ ਕੰਵਰ ਗਰੇਵਾਲ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕਰ ਰਾਜਵੀਰ ਬਾਰੇ ਸਿਹਤ ਅਪਡੇਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਾਕਟਰ ਬਹੁਤ ਵਧੀਆ ਤਰੀਕੇ ਨਾਲ ਇਲਾਜ ਕਰ ਰਹੇ ਹਨ ਅਤੇ ਸਾਡਾ ਰਾਜਵੀਰ ਸਰਵਾਈਵ ਵੀ ਕਰ ਰਿਹਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments