Home ਸਪੋਰਟਸ ਪਾਕਿਸਤਾਨ ਨੂੰ ਹਰਾ ਕੇ ਭਾਰਤ ਇੱਕ ਵਾਰ ਫਿਰ ਜਿੱਤਿਆ ਏਸ਼ੀਆ ਕੱਪ 2025

ਪਾਕਿਸਤਾਨ ਨੂੰ ਹਰਾ ਕੇ ਭਾਰਤ ਇੱਕ ਵਾਰ ਫਿਰ ਜਿੱਤਿਆ ਏਸ਼ੀਆ ਕੱਪ 2025

0

29 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਭਾਰਤ ਨੇ ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾ ਕੇ ਨੌਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਂ ਕੀਤਾ। ਭਾਰਤ ਨੇ ਏਸ਼ੀਆ ਕੱਪ ਦੇ ਫਾਈਨਲ ’ਚ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਇਆ। ਐਤਵਾਰ ਨੂੰ 147 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਭਾਰਤੀ ਟੀਮ ਨੇ 20ਵੇਂ ਓਵਰ ਦੀ ਚੌਥੀ ਗੇਂਦ ’ਤੇ ਜਿੱਤ ਪ੍ਰਾਪਤ ਕੀਤੀ। ਰਿੰਕੂ ਸਿੰਘ ਨੇ ਜੇਤੂ ਚੌਕਾ ਲਾਇਆ। ਤਿਲਕ ਵਰਮਾ ਨੇ ਸ਼ਾਨਦਾਰ ਪਾਰੀ ਖੇਡੀ, 69 ਦੌੜਾਂ ਬਣਾ ਕੇ ਨਾਬਾਦ ਰਹੇ।

ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਪਾਕਿਸਤਾਨ 19.1 ਓਵਰਾਂ ’ਚ 146 ਦੌੜਾਂ ’ਤੇ ਆਲ ਆਊਟ ਹੋ ਗਈ। ਕੁਲਦੀਪ ਯਾਦਵ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ ਤੇ ਅਕਸ਼ਰ ਪਟੇਲ ਨੇ 2-2 ਵਿਕਟਾਂ ਲਈਆਂ। ਪਾਕਿਸਤਾਨ ਵੱਲੋਂ ਸਾਹਿਬਜ਼ਾਦਾ ਫਰਹਾਨ ਨੇ ਸਭ ਤੋਂ ਵੱਧ 57 ਦੌੜਾਂ ਬਣਾਈਆਂ।

Exit mobile version