ਕੁਰੂਕਸ਼ੇਤਰ : ਕੁਰੂਕਸ਼ੇਤਰ-ਕੈਥਲ ਸੜਕ ‘ਤੇ ਹੋਏ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਘਰਾਸੀ ਪਿੰਡ ਦੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਇੱਕ ਟਾਟਾ ਹੈਰੀਅਰ ਅਤੇ ਇੱਕ ਮਾਰੂਤੀ ਸਵਿਫਟ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਸੂਤਰਾਂ ਅਨੁਸਾਰ ਪਬਨਾਵਾ ਪਿੰਡ ਦੇ ਸਾਬਕਾ ਸਰਪੰਚ ਰਾਮਪਾਲ ਦੇ ਭਰਾ ਰਿਸ਼ੀ, ਉਨ੍ਹਾਂ ਦੀ ਪਤਨੀ ਲੀਲਾ, ਭਰਜਾਈ ਸੰਤੋਸ਼ ਅਤੇ ਰਿਸ਼ਤੇਦਾਰ ਪਰਵੀਨ ਟਾਟਾ ਹੈਰੀਅਰ ਵਿੱਚ ਅੰਬਾਲਾ ਜਾ ਰਹੇ ਸਨ। ਦੂਜੇ ਪਾਸੋਂ ਯਮੁਨਾਨਗਰ ਦੇ ਛੇ ਲੋਕ ਮਾਰੂਤੀ ਸਵਿਫਟ ਵਿੱਚ ਸਵਾਰ ਹੋ ਕੇ ਆ ਰਹੇ ਸਨ। ਦੋਵਾਂ ਵਾਹਨਾਂ ਦੀ ਆਪਸੀ ਟੱਕਰ ਵਿੱਚ ਸਵਿਫਟ ਵਿੱਚ ਸਵਾਰ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਛੇਵਾਂ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।
ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ। ਸਥਾਨਕ ਲੋਕਾਂ ਦੀ ਮਦਦ ਨਾਲ ਦੋਵਾਂ ਕਾਰਾਂ ਦੇ ਦਰਵਾਜ਼ੇ ਕੱਟ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਪਹੁੰਚਾਉਣ ਵਿਚ ਮਦਦ ਕੀਤੀ ਗਈ। ਮ੍ਰਿਤਕਾਂ ਨੂੰ ਪੋਸਟਮਾਰਟਮ ਲਈ ਐਲ.ਐਨ.ਜੇ.ਪੀ. ਹਸਪਤਾਲ ਵਿਚ ਰੱਖਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।







