0

            ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਪਟਿਆਲਾ ਵਿਖੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ


ਪਟਿਆਲਾ, 30 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਤੋਂ ਕੱਲ ਨਗਰ ਕੀਰਤਨ ਆਰੰਭ ਹੋਵੇਗਾ। ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ 2 ਅਕਤੂਬਰ ਨੂੰ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਜਾਣਕਾਰੀ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ, ਹੈਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਹੋਈ ਇੱਕ ਮੀਟਿੰਗ ਵਿਚ ਦਿੱਤੀ।

ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ    ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ   ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਮਹਾਨ ਨਗਰ                                                                                                                                                                       ਕੀਰਤਨ ਦੀ ਆਰੰਭਤਾ ਗੁ: ਪਾਤਸ਼ਾਹੀ ਨੌਵੀਂ ਬਹਾਦਰਗੜ ਸਾਹਿਬ ਤੋਂ ਹੁੰਦਾ ਹੋਇਆ ਗੁ: ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ,                                                                   ਅਤੇ ਗੁ: ਮੋਤੀ ਬਾਗ ਸਾਹਿਬ ਵਿਖੇ ਸਮਾਪਤੀ ਹੋਵੇਗੀ।

ਭਾਗ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਿਸ਼ਾਹ ਦੇ ਅਸਥਾਨ ਗੁਰਦੁਆਰਾ ਸ੍ਰੀ ਬਹਾਦਰਗੜ੍ਹ ਸਾਹਿਬ ਤੋਂ ਇੱਕ ਅਕਤੂਬਰ ਨੂੰ ਸਵੇਰੇ 9 ਵਜੇ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ। ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਸਾਹਿਬ ਨਗਰ, ਥੇੜੀ, ਅਰਬਨ ਅਸਟੇਟ, ਫੇਜ਼—2, ਪਟਿਆਲਾ ਵਿਖੇ ਦੁਪਹਿਰ 12 ਵਜੇ ਤੋਂ ਲੈ ਕੇ 1 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ। ਇਸ ਮਗਰੋਂ ਸੰਗਤਾਂ ਲਈ ਅਤੁੱਟ ਲੰਗਰ ਦੀ ਸੇਵਾ ਨਿਭਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ 2 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਸ਼ਾਮ 7 ਵਜੇ ਤੋਂ ਲੈ ਕੇ ਰਾਤ 11 ਵਜੇ ਤੱਕ ਚੱਲੇਗਾ। ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਹਜ਼ੂਰੀ ਰਾਗੀ ਕੀਰਤਨੀ ਜਥੇ ਵੀ ਪੁੱਜ ਰਹੇ ਹਨ ਜੋ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।

ਹੈਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ‘ਚ ਪ੍ਰੋਗਰਾਮ ਉਲੀਕੇ ਗਏ ਹਨ ਅਤੇ ਸੰਗਤਾਂ ਨੂੰ ਅਪੀਲ ਹੈ ਕਿ ਉਹ ਗੁਰੂ ਸਾਹਿਬ ਦੀਆਂ ਖੁਸ਼ੀਆਂ ਹਾਸਲ ਕਰਨ ਲਈ ਨਗਰ ਕੀਰਤਨ ਅਤੇ ਮਹਾਨ ਗੁਰਮਤਿ ਸਮਾਗਮ ‘ਚ ਹਿੱਸਾ ਲੈ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੇ।

ਇਸ ਮੀਟਿੰਗ ਵਿਚ ਮੀਤ ਮੈਨੇਜਰ ਜਸਵਿੰਦਰ ਸਿੰਘ, ਮਨਦੀਪ ਸਿੰਘ ਭਲਵਾਨ, ਸਰਬਜੀਤ ਸਿੰਘ, ਰਜਨੀਸ਼ ਸਿੰਘ, ਮਨਜੀਤ ਸਿੰਘ ਪਵਾਰ ਮੌਜੂਦ ਸਨ।

Exit mobile version