Homeਪਟਿਆਲਾ ਅਪਡੇਟ ਮੇਅਰ ਕੁੰਦਨ ਗੋਗੀਆ ਨੇ ਮੱਥੁਰਾ ਕਲੋਨੀ ਦੀ ਨਵੀਂ ਸੜਕ ਦਾ ਕੀਤਾ ਉਦਘਾਟਨ

 ਮੇਅਰ ਕੁੰਦਨ ਗੋਗੀਆ ਨੇ ਮੱਥੁਰਾ ਕਲੋਨੀ ਦੀ ਨਵੀਂ ਸੜਕ ਦਾ ਕੀਤਾ ਉਦਘਾਟਨ

ਬਿਹਤਰ ਸਹੂਲਤਾਂ ਦੇਣ ਲਈ ਨਗਰ ਨਿਗਮ ਵਚਨਬੱਧ – ਮੇਅਰ ਕੁੰਦਨ ਗੋਗੀਆ


ਪਟਿਆਲਾ, 30 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ):  ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਉਦੇਸ਼ ਨਾਲ ਮੱਥਰਾ ਕਲੋਨੀ ਵਿੱਚ ਨਵੀਂ ਸੜਕ ਦਾ ਉਦਘਾਟਨ ਅੱਜ ਮੇਅਰ ਕੁੰਦਨ ਗੋਗੀਆ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਬਿਹਤਰ ਸਹੂਲਤਾਂ ਦੇਣ ਲਈ ਨਗਰ ਨਿਗਮ ਵਚਨਬੱਧ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਸੜਕਾਂ ਤੇ ਹੋਰ ਬੁਨਿਆਦੀ ਢਾਂਚਾ ਸੁਧਾਰਿਆ ਜਾ ਰਿਹਾ ਹੈ।

ਉਦਘਾਟਨ ਸਮਾਰੋਹ ਵਿੱਚ ਚੇਅਰਮੈਨ ਪਲੈਨਿੰਗ ਬੋਰਡ ਪਟਿਆਲਾ ਤੇਜਿੰਦਰ ਮਹਿਤਾ, ਜ਼ਿਲਾ ਸਕੱਤਰ ਅਮਿਤ ਡਾਬੀ, ਵਾਰਡ ਦੇ ਕੌਂਸਲਰ ਰਣਜੀਤ ਸਿੰਘ ਚੰਡੋਕ, ਬਲਾਕ ਪ੍ਰਧਾਨ ਅਮਨ ਬਾਂਸਲ, ਭੁਪਿੰਦਰ ਸਿੰਘ ਬੋਬੀ, ਤਰਲੋਚਨ ਸਿੰਘ, ਰੋਮੀ, ਮੇਅਰ ਸੈਕਟਰੀ ਰਜਿੰਦਰ ਮੋਹਨ, ਰਣਬੀਰ ਤੇ ਹੋਰ ਸਥਾਨਕ ਵਾਸੀ ਵੀ ਖ਼ਾਸ ਤੌਰ ‘ਤੇ ਮੌਜੂਦ ਸਨ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੱਥਰਾ ਕਲੋਨੀ ਸਮੇਤ ਸ਼ਹਿਰ ਦੇ ਹੋਰ ਇਲਾਕਿਆਂ ਵਿੱਚ ਵੀ ਸੜਕਾਂ ਦੀ ਮੁਰੰਮਤ ਅਤੇ ਨਵੀਆਂ ਸੜਕਾਂ ਬਣਾਉਣ ਦੇ ਪ੍ਰੋਜੈਕਟ ਤੇਜ਼ੀ ਨਾਲ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸੜਕਾਂ ਦੀ ਗੁਣਵੱਤਾ ‘ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਨਿਰਧਾਰਤ ਸਮੇਂ ਵਿੱਚ ਕੰਮ ਪੂਰੇ ਕਰਨ ਲਈ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ।

ਇਸ ਮੌਕੇ ਸਥਾਨਕ ਰਹਿਣ ਵਾਲਿਆਂ ਨੇ ਕੰਮ ਦੀ ਸ਼ਲਾਘਾ ਕਰਦਿਆਂ ਮੇਅਰ ਗੋਗੀਆ ਅਤੇ ਸਾਰੇ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਨਵੀਂ ਸੜਕ ਬਣਨ ਨਾਲ ਇਲਾਕੇ ਦੀ ਆਵਾਜਾਈ ਸੁਵਿਧਾਜਨਕ ਹੋਵੇਗੀ ਅਤੇ ਲੋਕਾਂ ਨੂੰ ਰੋਜ਼ਾਨਾ ਆਉਣ–ਜਾਣ ਵਿੱਚ ਵਧੀਆ ਸੁਵਿਧਾ ਮਿਲੇਗੀ। ਮੇਅਰ ਨੇ ਆਖਿਰ ਵਿੱਚ ਕਿਹਾ ਕਿ ਸ਼ਹਿਰ ਦੇ ਹਰ ਕੋਨੇ ਵਿੱਚ ਵਿਕਾਸ ਕਾਰਜਾਂ ਦਾ ਸਿਲਸਿਲਾ ਜਾਰੀ ਰਹੇਗਾ ਅਤੇ ਲੋਕਾਂ ਦੇ ਸਹਿਯੋਗ ਨਾਲ ਪਟਿਆਲਾ ਨੂੰ ਸੁਚੱਜਾ ਅਤੇ ਸੁੰਦਰ ਬਣਾਇਆ ਜਾਵੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments