ਨਵੀਂ ਦਿੱਲੀ : 2 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ
ਕੇਂਦਰ ਸਰਕਾਰ ਨੇ ਪਾਕਿਸਤਾਨ ਸਥਿਤ ਪਵਿੱਤਰ ਗੁਰਦੁਆਰਾ ਨਨਕਾਣਾ ਸਾਹਿਬ ਦੀ ਯਾਤਰਾ ਲਈ ਸਿੱਖ ਸ਼ਰਧਾਲੂਆਂ ਨੂੰ ਮਨਜ਼ੂਰੀ ਦੇ ਕੇ ਇਕ ਤਰ੍ਹਾਂ ਦਾ ਦੀਵਾਲੀ ਦਾ ਤੋਹਫਾ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਨਵੰਬਰ 2025 ਲਈ ਜੱਥੇ ਨੂੰ 10 ਦਿਨਾਂ ਦਾ ਵੀਜ਼ਾ ਦੇ ਕੇ ਭਾਰਤ-ਪਾਕਿ ਅਟਾਰੀ ਸਰਹੱਦ ਤੋਂ ਲੰਘਣ ਦੀ ਇਜਾਜ਼ਤ ਦਿੱਤੀ ਹੈ। ਇਹ ਜੱਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮਸਥਾਨ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਦੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰੇਗਾ। ਇਸ ਖਬਰ ਨਾਲ ਸਿੱਖ ਸੰਗਤ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
