Home ਪੰਜਾਬ ਕੇਂਦਰੀ ਜੇਲ੍ਹ ’ਚ ਚੱਲ ਰਿਹਾ ਸੀ ਨਾਰਕੋ ਨੈੱਟਵਰਕ, ਹੈਰੋਇਨ ਸਮੇਤ ਤਸਕਰ ਗ੍ਰਿਫਤਾਰ

ਕੇਂਦਰੀ ਜੇਲ੍ਹ ’ਚ ਚੱਲ ਰਿਹਾ ਸੀ ਨਾਰਕੋ ਨੈੱਟਵਰਕ, ਹੈਰੋਇਨ ਸਮੇਤ ਤਸਕਰ ਗ੍ਰਿਫਤਾਰ

0

ਅੰਮ੍ਰਿਤਸਰ , 2 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ):  ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਜੇਲ੍ਹ ਤੋਂ ਚੱਲ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ 5 ਬਦਨਾਮ ਹੈਰੋਇਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵੱਲੋਂ ਦਿੱਤੀ ਗਈ ਜਾਣਕਾਰੀ ‘ਤੇ ਪੁਲਿਸ ਨੇ 3.03 ਕਿਲੋ ਹੈਰੋਇਨ ਬਰਾਮਦ ਕੀਤੀ। ਮੁਲਜ਼ਮਾਂ ਵਿੱਚ ਨਵਪ੍ਰੀਤ ਸਿੰਘ ਨਵ, ਲਵਪ੍ਰੀਤ ਸਿੰਘ ਲਵ, ਗੁਰਲਾਲ ਸਿੰਘ, ਮਨਪ੍ਰੀਤ ਸਿੰਘ ਅਤੇ ਸਚਿਨ ਪ੍ਰੀਤ ਸਿੰਘ ਸ਼ਾਮਲ ਹਨ, ਜਿਨ੍ਹਾਂ ਨੂੰ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਗ੍ਰਿਫ਼ਤਾਰ ਕੀਤਾ ਗਿਆ।

ਇਸ ਸਬੰਧੀ ਪੁਲਿਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਏ.ਸੀ.ਪੀ. ਵੈਸਟ ਸ਼ਿਵ ਦਰਸ਼ਨ ਦੀ ਟੀਮ ਨੇ ਲਵਪ੍ਰੀਤ ਸਿੰਘ ਅਤੇ ਨਵਪ੍ਰੀਤ ਸਿੰਘ ਨੂੰ 100 ਗ੍ਰਾਮ ਹੈਰੋਇਨ ਅਤੇ ਮਨਪ੍ਰੀਤ ਸਿੰਘ ਅਤੇ ਗੁਰਲਾਲ ਸਿੰਘ ਨੂੰ 120 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ।

ਜਿਵੇਂ-ਜਿਵੇਂ ਜਾਂਚ ਅੱਗੇ ਵਧੀ, ਇਹ ਪਤਾ ਲੱਗਾ ਕਿ ਗੈਂਗ ਦਾ ਪੰਜਵਾਂ ਮੈਂਬਰ ਸਚਿਨ ਪ੍ਰੀਤ ਸਿੰਘ, ਜੋ ਗੋਇੰਦਵਾਲ ਜੇਲ੍ਹ ਵਿੱਚ ਬੰਦ ਸੀ, ਸਰਹੱਦ ਪਾਰ ਦੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਹਿੱਸਾ ਸੀ। ਬਾਅਦ ਵਿੱਚ ਉਸਨੂੰ ਪ੍ਰੋਡਕਸ਼ਨ ਵਾਰੰਟ ‘ਤੇ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਮੁਲਜ਼ਮਾਂ ਨੂੰ ਅਗਲੇਰੀ ਜਾਂਚ ਲਈ ਪੁਲਿਸ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਤੋਂ ਪੂਰੀ ਤਰ੍ਹਾਂ ਪੁੱਛਗਿੱਛ ਕੀਤੀ ਜਾ ਰਹੀ ਹੈ।

Exit mobile version