Home Uncategorized ਦੋ ਦਿਨਾਂ ਲਈ ਮੀਟ/ਮਾਸ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ…!

ਦੋ ਦਿਨਾਂ ਲਈ ਮੀਟ/ਮਾਸ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ…!

0

ਸਕੂਲਾਂ/ਕਾਲਜਾਂ ਵਿੱਚ ਹੋਵੇਗੀ ਅੱਧੇ ਦਿਨ ਦੀ ਛੁੱਟੀ


ਜਲੰਧਰ, 3 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਵਿੱਚ ਸਖ਼ਤ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿੱਚ ਦੋ ਦਿਨਾਂ ਲਈ ਮੀਟ/ਮਾਸ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ।

ਉਨ੍ਹਾਂ ਦੱਸਿਆ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਦਾ ਪ੍ਰਕਾਸ਼ ਉਤਸਵ 7 ਅਕਤੂਬਰ ਨੂੰ ਹੈ ਅਤੇ 6 ਅਕਤੂਬਰ ਨੂੰ ਇੱਕ ਵਿਸ਼ਾਲ ਜਲੂਸ ਕੱਢਿਆ ਜਾਵੇਗਾ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਹਿਮਾਂਸ਼ੂ ਅਗਰਵਾਲ ਨੇ ਸਖ਼ਤ ਹੁਕਮ ਜਾਰੀ ਕੀਤੇ, ਜਿਸ ਵਿੱਚ ਕਿਹਾ ਗਿਆ ਹੈ ਕਿ 6 ਅਤੇ 7 ਅਕਤੂਬਰ ਨੂੰ ਜਲੂਸ ਦੇ ਰਸਤੇ ਅਤੇ ਧਾਰਮਿਕ ਸਮਾਗਮ ਸਥਾਨਾਂ ਦੇ ਨੇੜੇ ਮਾਸ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਹੋਵੇਗੀ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਹੁਕਮ ਪ੍ਰਕਾਸ਼ ਉਤਸਵ ਦੌਰਾਨ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ, ਉਨ੍ਹਾਂ ਐਲਾਨ ਕੀਤਾ ਕਿ 6 ਅਕਤੂਬਰ ਨੂੰ ਜਲੂਸ ਦੇ ਮੱਦੇਨਜ਼ਰ ਨਗਰ ਨਿਗਮ ਦੀ ਹੱਦ ਦੇ ਅੰਦਰ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ, ਕਾਲਜ ਅਤੇ ਆਈ.ਟੀ.ਆਈ. ਸੰਸਥਾਨ ਦੁਪਹਿਰ ਤੋਂ ਬਾਅਦ ਬੰਦ ਰਹਿਣਗੇ।

Exit mobile version