ਪਟਿਆਲਾ 3 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : ਕੱਲ ਬੀਤੇ ਦਿਨੀ ਸੂਚਨਾ ਮਿਲੀ ਕਿ ਖੰਡਾ ਚੌਂਕ ਪਟਿਆਲਾ ਨੇੜੇ ਕਿਸੇ ਵਿਅਕਤੀ ਦੀ ਲਾਸ਼ ਮਿਲੀ ਹੈ। ਖਬਰ ਸੁਣ ਕੇ ਉਥੇ ਦਹਿਸ਼ਤ ਫੈਲ ਗਈ। ਖਬਰ ਮਿਲਦੇ ਸਾਰ ਹੀ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲਿਆ। ਕੇਸ ਦਰਜ ਕਰਕੇ ਲਾਸ਼ ਨੂੰ ਸ਼ਨਾਖਤ ਲਈ ਰਜਿੰਦਰਾ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ।
ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ ਰਘਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 70—75 ਸਾਲ ਦੇ ਕਰੀਬ ਹੈ, ਸਿਰ ਦੇ ਵਾਲ ਕੱਟੇ ਹੋਏ, ਚਿੱਟਾ ਕੁੜਤਾ ਪਜ਼ਾਮਾ ਪਾਇਆ ਹੋਇਆ, ਕੱਦ ਤਕਰੀਬਨ 5 ਫੁੱਟ 9 ਇੰਚ ਹੋਵੇਗਾ।







