Homeਪਟਿਆਲਾ ਅਪਡੇਟਹਡਾਣਾ ਨੇ ਪਿੰਡ ਚੌਰਾ ਅਤੇ ਰਿਸ਼ੀ ਕਲੋਨੀ ਦੀਆਂ ਮੁੱਖ ਸੜਕਾਂ ਦਾ ਕੀਤਾ...

ਹਡਾਣਾ ਨੇ ਪਿੰਡ ਚੌਰਾ ਅਤੇ ਰਿਸ਼ੀ ਕਲੋਨੀ ਦੀਆਂ ਮੁੱਖ ਸੜਕਾਂ ਦਾ ਕੀਤਾ ਉਦਘਾਟਨ

ਲੋਕ ਪੱਖੀ ਜ਼ਮੀਨੀ ਪੱਧਰ ਦੇ ਕਾਰਜਾਂ ਦੀ ਨਿਗਰਾਨੀ ਖ਼ੁਦ ਕਰਾਂਗਾ –  ਰਣਜੋਧ ਹਡਾਣਾ


ਪਟਿਆਲਾ, 4 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ): ਹਲਕਾ ਸਨੌਰ ਦੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਿਆਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਅੱਜ ਪਿੰਡ ਚੌਰਾ ਅਤੇ ਰਿਸ਼ੀ ਕਲੋਨੀ ਦੀਆਂ ਦੋ ਮਹੱਤਵਪੂਰਨ ਸੜਕਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਪੱਖੀ ਕੰਮਾਂ ਨੂੰ ਪਹਿਲ ਦੇਣਾ ਉਹਨਾਂ ਦੀ ਸਭ ਤੋਂ ਵੱਡੀ ਜਿੰਮੇਵਾਰੀ ਹੈ ਅਤੇ ਹਲਕੇ ਦੇ ਹੋਰਨਾਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।

ਰਣਜੋਧ ਸਿੰਘ ਹਡਾਣਾ ਪਿੰਡ ਚੌਰਾ ਅਤੇ ਰਿਸ਼ੀ ਕਲੋਨੀ ਵਿੱਚ ਨਵੀਂਆਂ ਸੜਕਾਂ ਦਾ ਉਦਘਾਟਨ ਕਰਦੇ ਹੋਏ।

ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਨੌਰ ਹਲਕੇ ਵਿੱਚ ਸੜਕਾਂ, ਸਿਹਤ, ਸਿੱਖਿਆ ਅਤੇ ਸਫਾਈ ਸਮੇਤ ਹੋਰ ਬੁਨਿਆਦੀ ਸਹੂਲਤਾਂ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਵਿਕਾਸ ਕੰਮਾਂ ਦੀ ਯੋਜਨਾ ਘਰ-ਘਰ ਲੋਕਾਂ ਦੇ ਸੁਝਾਅ ਲੈ ਕੇ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਖੇਤਰ ਜਾਂ ਬਸਤੀ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ।

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਹਡਾਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਤੋਂ ਪਹਿਲਾਂ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਇਸ ਤਰ੍ਹਾਂ ਸੁਣਵਾਈ ਨਹੀਂ ਹੋਈ ਸੀ। ਲੋਕਾਂ ਨੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਨਵੀਆਂ ਸੜਕਾਂ ਬਣਨ ਨਾਲ ਆਵਾਜਾਈ ਆਸਾਨ ਹੋਵੇਗੀ, ਪਿੰਡਾਂ ਤੇ ਕਲੋਨੀਆਂ ਦਾ ਵਿਕਾਸ ਤੇਜ਼ੀ ਨਾਲ ਹੋਵੇਗਾ ਅਤੇ ਲੋਕਾਂ ਨੂੰ ਸਫਾਈ ਅਤੇ ਸਿਹਤ ਸੰਬੰਧੀ ਸੁਵਿਧਾਵਾਂ ਵਿੱਚ ਵੀ ਸੁਧਾਰ ਦੇਖਣ ਨੂੰ ਮਿਲੇਗਾ।

ਹਡਾਣਾ ਨੇ ਇਹ ਵੀ ਕਿਹਾ ਕਿ ਸੜਕਾਂ ਦੇ ਨਾਲ-ਨਾਲ ਪਿੰਡਾਂ ਅਤੇ ਸ਼ਹਿਰੀ ਬਸਤੀਆਂ ਦੇ ਪਾਣੀ ਸਪਲਾਈ ਪ੍ਰੋਜੈਕਟਾਂ, ਸਫਾਈ ਪ੍ਰਬੰਧਾਂ ਅਤੇ ਸਮਾਜਕ ਭਲਾਈ ਸਕੀਮਾਂ ’ਤੇ ਵੀ ਕੰਮ ਜਾਰੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜ਼ਮੀਨੀ ਪੱਧਰ ’ਤੇ ਕਾਰਜਾਂ ਦੀ ਨਿਗਰਾਨੀ ਉਹ ਖ਼ੁਦ ਕਰਨਗੇ ਤਾਂ ਜੋ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਈ ਜਾ ਸਕੇ।

ਸਮਾਰੋਹ ਦੌਰਾਨ ਸਥਾਨਕ ਆਗੂਆਂ, ਪੰਚਾਇਤ ਪ੍ਰਧਾਨਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। ਸਭ ਨੇ ਇਹ ਵਿਸ਼ਵਾਸ ਜਤਾਇਆ ਕਿ ਹਡਾਣਾ ਦੀ ਅਗਵਾਈ ਹੇਠ ਹਲਕਾ ਸਨੌਰ ਵਿੱਚ ਵਿਕਾਸ ਦੀਆਂ ਨਵੀਂਆਂ ਮਿਸਾਲਾਂ ਕਾਇਮ ਕੀਤੀਆਂ ਜਾਣਗੀਆਂ। ਲੋਕਾਂ ਨੇ ਇਸ ਗੱਲ ਦੀ ਵੀ ਪ੍ਰਸ਼ੰਸਾ ਕੀਤੀ ਕਿ ਸਰਕਾਰ ਦੇ ਫ਼ੈਸਲੇ ਅਤੇ ਯੋਜਨਾਵਾਂ ਹੁਣ ਜ਼ਮੀਨੀ ਪੱਧਰ ’ਤੇ ਦਿਖਾਈ ਦੇ ਰਹੀਆਂ ਹਨ।

ਇਸ ਮੌਕੇ ਪ੍ਰਦੀਪ ਜੋਸਨ ਪ੍ਰਧਾਨ ਨਗਰ ਕੌਂਸਲ, ਗੁਰਪ੍ਰੀਤ ਸਿੰਘ ਸਰਪੰਚ ਰਿਸ਼ੀ ਕਲੋਨੀ, ਸਵਰਨਜੀਤ ਕੌਰ ਸਰਪੰਚ ਚੌਰਾ, ਕਰਮਜੀਤ ਸਿੰਘ, ਲਾਲੀ ਰਹਿਲ ਪੀ ਏ ਟੁ ਹਲਕਾ ਇੰਚਾਰਜ, ਗੁਰਜੀਤ ਸਿੰਘ ਭੱਠਲ ਬਲਾਕ ਪ੍ਰੈਜੀਡੈਂਟ, ਸੁਰਿੰਦਰ ਸਿੰਘ ਵਾਈਸ ਪ੍ਰਧਾਨ, ਮਲਿੰਦਰ ਸਿੰਘ ਰਿਸ਼ੀ ਕਲੋਨੀ, ਗੁਰਨਵਾਲਸਿੰਘ, ਬਲਿਹਾਰ ਚੀਮਾ ਕਿਸਾਨ ਵਿੰਗ, ਹਰਪਿੰਦਰ ਸਿੰਘ ਚੀਮਾ ਆਪ ਆਗੂ, ਰਾਜਾ ਧੰਜੂ ਸਰਪੰਚ, ਭੁਪਿੰਦਰ ਸਿੰਘ ਸਰੁਸਤੀਗੜ੍ਹ, ਹਰਪ੍ਰੀਤ ਸਿੰਘ ਘੁੰਮਣ ਬਲਾਕ ਪ੍ਰੈਜ਼ੀਡੈਂਟ, ਅਮਨਪ੍ਰੀਤ ਸ਼ਾਦੀਪੁਰ ਗੁਰਜੀਤ ਸਿੰਘ ਸਾਬਕਾ ਸਰਪੰਚ, ਸੁਖਜੀਵਨ ਸਿੰਘ, ਜਮਨਾ ਰਾਏਪੁਰ ਬਲਾਕ ਪ੍ਰਧਾਨ ਵਿਸ਼ੇਸ਼ ਤੌਰ ਤੇ ਮੌਜੂਦ ਸਨ.

RELATED ARTICLES
- Advertisment -
Google search engine
Google search engine
Google search engine

Most Popular

Recent Comments