Homeਪੰਜਾਬਭਾਰੀ ਮੀਂਹ ਅਤੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪਠਾਨਕੋਟ ’ਚ...

ਭਾਰੀ ਮੀਂਹ ਅਤੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪਠਾਨਕੋਟ ’ਚ ਅਲਰਟ ਜ਼ਾਰੀ

ਪਠਾਨਕੋਟ, 5 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : ਪਠਾਨਕੋਟ ਜ਼ਿਲ੍ਹਾ ਮੈਜਿਸਟਰੇਟ ਨੇ ਭਾਰੀ ਮੀਂਹ ਅਤੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪਠਾਨਕੋਟ ’ਚ ਅਲਰਟ ਜ਼ਾਰੀ ਕੀਤਾ ਗਿਆ ਹੈ।

ਅੱਜ ਰਣਜੀਤ ਸਾਗਰ ਡੈਮ ਤੋਂ 33,000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਸ ਲਈ, ਡੈਮ ਦੇ ਇੱਕ ਸਲਿੱਪਵੇਅ ਗੇਟ ਨੂੰ ਖੋਲ੍ਹ ਦਿੱਤਾ ਗਿਆ ਹੈ। ਰਣਜੀਤ ਸਾਗਰ ਡੈਮ ‘ਤੇ ਖਤਰੇ ਦਾ ਨਿਸ਼ਾਨ 527 ਮੀਟਰ ਹੈ ਅਤੇ ਮੌਜੂਦਾ ਪਾਣੀ ਦਾ ਪੱਧਰ 520 ਮੀਟਰ ਹੈ। ਡੈਮ ਤੋਂ 33,000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜੋ ਸਿੱਧਾ ਰਾਵੀ ਨਦੀ ਵਿੱਚ ਵਹਿ ਜਾਵੇਗਾ। ਰਾਵੀ ਨਦੀ ਦੇ ਕੰਢੇ ਰਹਿਣ ਵਾਲੇ ਨਿਵਾਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।

ਪਠਾਨਕੋਟ ਜ਼ਿਲ੍ਹਾ ਮੈਜਿਸਟਰੇਟ ਨੇ ਨਦੀ ਤੋਂ ਦੂਰ ਰਹਿਣ ਦੇ ਆਦੇਸ਼ ਜਾਰੀ ਕੀਤੇ ਹਨ। ਬੀਤੇ ਦਿਨ, ਪੋਂਗ ਡੈਮ ਤੋਂ ਬਿਆਸ ਨਦੀ ਵਿੱਚ ਵੀ 50,000 ਕਿਊਸਿਕ ਪਾਣੀ ਛੱਡਿਆ ਗਿਆ ਸੀ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments