Homeਪੰਜਾਬਫੌਜ ਵਿਚ ਪੰਜਾਬੀਆਂ ਦੀ ਦਾੜ੍ਹੀ ਰੱਖਣ ਤੇ ਪਾਬੰਦੀ, ਅਮਰੀਕਾ ਦਾ ਫੈਸਲਾ ਧਾਰਮਿਕ...

ਫੌਜ ਵਿਚ ਪੰਜਾਬੀਆਂ ਦੀ ਦਾੜ੍ਹੀ ਰੱਖਣ ਤੇ ਪਾਬੰਦੀ, ਅਮਰੀਕਾ ਦਾ ਫੈਸਲਾ ਧਾਰਮਿਕ ਆਜ਼ਾਦੀ ਤੇ ਪ੍ਰਹਾਰ ਹੈ— ਗੁਰਚਰਨ ਸਿੰਘ ਗਰੇਵਾਲ

ਅੰਮ੍ਰਿਤਸਰ : 5 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : ਅਮਰੀਕਾ ਦੀ ਸਰਕਾਰ ਵੱਲੋਂ ਫੌਜ ਵਿੱਚ ਦਾੜ੍ਹੀ ਰੱਖਣ ’ਤੇ ਪਾਬੰਦੀ ਲਗਾਉਣ ਦੀ ਖਬਰ ਬਹੁਤ ਦੁਖਦਾਈ ਅਤੇ ਚਿੰਤਾਜਨਕ ਹੈ। ਇਸ ਸੰਬੰਧ ਵਿਚ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਫ਼ੈਸਲੇ ਦਾ ਸਿੱਧਾ ਅਸਰ ਸਿੱਖਾਂ, ਮੁਸਲਮਾਨਾਂ ਅਤੇ ਯਹੂਦੀ ਭਾਈਚਾਰਿਆਂ ’ਤੇ ਪਵੇਗਾ। “ਇਹ ਫ਼ੈਸਲਾ ਨਾ ਸਿਰਫ਼ ਧਾਰਮਿਕ ਆਜ਼ਾਦੀ ’ਤੇ ਪ੍ਰਹਾਰ ਹੈ, ਸਗੋਂ ਲੋਕਤੰਤਰ ਦੇ ਮੂਲ ਸਿਧਾਂਤਾਂ ਦੇ ਖਿਲਾਫ਼ ਵੀ ਹੈ।” ਐਸ.ਜੀ.ਪੀ.ਸੀ.ਇਸ ਮਾਮਲੇ ਦਾ ਸਖ਼ਤ ਨੋਟਿਸ ਲਵੇਗੀ ਅਤੇ ਇਸ ਤੋਂ ਪਹਿਲਾਂ ਅਮਰੀਕਾ ਵਿੱਚ ਮੌਜੂਦ ਸਿੱਖ ਸੰਸਥਾਵਾਂ ਨਾਲ ਸੰਪਰਕ ਕਰਕੇ ਇਸ ਫ਼ੈਸਲੇ ਬਾਰੇ ਅਸਲ ਜਾਣਕਾਰੀ ਇਕੱਠੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਛੋਟ ਚਾਹੀਦੀ ਹੈ ਤਾਂ ਅਰਜ਼ੀ ਦੇ ਕੇ ਮਨਜ਼ੂਰੀ ਲਈ ਜਾ ਸਕਦੀ ਹੈ, ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਹਾਲੀਆ ਕਦਮ ਸਿੱਖਾਂ ਲਈ ਦੁਖਦਾਈ ਹਨ। ਉਨ੍ਹਾਂ ਨੇ ਅਮਰੀਕਾ ਸਰਕਾਰ ਦੇ ਕੁਝ ਹੋਰ ਘਟਨਾਕ੍ਰਮਾਂ ਦਾ ਵੀ ਜ਼ਿਕਰ ਕੀਤਾ, ਜਿੱਥੇ ਭਾਰਤ ਤੋਂ ਗਏ ਨੌਜਵਾਨਾਂ ਨਾਲ ਧਾਰਮਿਕ ਆਧਾਰ ’ਤੇ ਬੇਇੱਜ਼ਤੀ ਭਰਾ ਵਰਤਾਵ ਕੀਤਾ ਗਿਆ, ਇੱਥੋਂ ਤਕ ਕਿ ਬਜ਼ੁਰਗਾਂ ਨੂੰ ਵੀ ਹੱਥਕੜੀਆਂ ਪਾਈਆਂ ਗਈਆਂ।

ਗਰੇਵਾਲ ਨੇ ਕਿਹਾ ਕਿ ਟਰੱਕ ਡਰਾਈਵਰਾਂ ਅਤੇ ਮਜ਼ਦੂਰ ਵਰਗ ਸਿੱਖਾਂ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਦੀ ਸ਼੍ਰੋਮਣੀ ਕਮੇਟੀ ਤੀਖੀ ਨਿੰਦਾ ਕਰਦੀ ਹੈ। ਉਨ੍ਹਾਂ ਅਮਰੀਕਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਧਾਰਮਿਕ ਭਾਵਨਾ ਨੂੰ ਠੇਸ ਨਾ ਪਹੁੰਚਾਏ, ਕਿਉਂਕਿ ਸਿੱਖਾਂ ਨੇ ਅਮਰੀਕਾ ਦੀ ਆਰਥਿਕਤਾ ਤੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments