Homeਪੰਜਾਬਰਜਿੰਦਰ ਗੁਪਤਾ ਹੋਣਗੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੀਟ ਲਈ ਨਵੇਂ...

ਰਜਿੰਦਰ ਗੁਪਤਾ ਹੋਣਗੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੀਟ ਲਈ ਨਵੇਂ ਉਮੀਦਵਾਰ

ਚੰਡੀਗੜ੍ਹ, 5 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : ਆਮ ਆਦਮੀ ਪਾਰਟੀ ਵੱਲੋਂ ਰਜਿੰਦਰ ਗੁਪਤਾ ਨੂੰ ਪੰਜਾਬ ਵਿੱਚ ਖਾਲੀ ਰਾਜ ਸਭਾ ਸੀਟ ਦੇ ਲਈ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਰਜਿੰਦਰ ਗੁਪਤਾ ਟ੍ਰਾਈਡੈਂਟ ਗਰੁੱਪ ਦੇ ਮਾਲਕ ਹਨ।

ਦੱਸ ਦੇਈਏ ਕਿ ਬੀਤੇ ਦਿਨ ਉਨ੍ਹਾਂ ਨੇ ਪਟਿਆਲਾ ਵਿੱਚ ਕਾਲੀ ਮਾਤਾ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮਿਲੀ ਜਾਣਕਾਰੀ ਅਨੁਸਾਰ ਰਾਜਿੰਦਰ ਗੁਪਤਾ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਹਨ। ਇਹ ਧਿਆਨ ਦੇਣ ਯੋਗ ਹੈ ਸੰਜੀਵ ਅਰੋੜਾ ਵਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਪੰਜਾਬ ਵਿਚ ਰਾਜ ਸਭਾ ਦੀ ਇਕ ਸੀਟ ਖ਼ਾਲੀ ਹੋ ਗਈ ਸੀ। ਇਸ ਸੀਟ ਉਪਰ 24 ਅਕਤੂਬਰ ਨੂੰ ਚੋਣ ਹੋਣੀ ਹੈ।

ਸੰਜੀਵ ਅਰੋੜਾ ਹੁਣ ਵਿਧਾਇਕ ਚੁਣੇ ਜਾਣ ਤੋਂ ਬਾਅਦ ਉਹ ਕੈਬਨਿਟ ਮੰਤਰੀ ਹਨ। ਇਸ ਲਈ, ਆਮ ਆਦਮੀ ਪਾਰਟੀ ਨੇ ਹੁਣ ਖਾਲੀ ਹੋਈ ਰਾਜ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਜਦਕਿ ਰਾਜਿੰਦਰ ਗੁਪਤਾ ਵਲੋਂ ਆਰਥਿਕ ਅਤੇ ਯੋਜਨਾ ਬੋਰਡ ਪੰਜਾਬ ਦੇ ਉਪ ਚੇਅਰਮੈਨ (ਕੈਬਨਿਟ ਰੈਂਕ) ਅਤੇ ਮੰਦਿਰ ਸ੍ਰੀ ਕਾਲੀ ਦੇਵੀ ਮਾਤਾ ਦੀ ‘ਐਡਵਾਈਜ਼ਰੀ ਮੈਨੇਜਿੰਗ ਕਮੇਟੀ’ ਦੇ ਚੇਅਰਮੈਨ ਦੇ ਅਹੁਦੇ ਤੋਂ ਲੰਘੇ ਕੱਲ੍ਹ ਅਸਤੀਫ਼ਾ ਦੇ ਦਿੱਤਾ ਸੀ। ਹੁਣ ਰਾਜ ਸਭਾ ਲਈ ਚੋਣ ਲੜਣਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments