Homeਪਟਿਆਲਾ ਅਪਡੇਟਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ’ਤੇ...

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ’ਤੇ ਪਾਬੰਦੀ

ਹੁਕਮ 06 ਅਕਤੂਬਰ ਤੋਂ 5 ਦਸੰਬਰ 2025 ਤੱਕ ਲਾਗੂ


ਪਟਿਆਲਾ, 6 ਅਕਤੂਬਰ 2025 (ਸ਼ਹੀਦ—ਏ—ਆਜ਼ਮ ਬਿਓਰੋ): ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ-ਵੱਖ ਸਥਾਨਾ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਅਤੇ ਆਮ ਲੋਕ ਜਿਹਨਾਂ ਵਿੱਚ ਬੱਚੇ ਤੇ ਨੌਜਵਾਨ ਵੀ ਸ਼ਾਮਲ ਹੁੰਦੇ ਹਨ, ਭਾਖੜਾ ਨਹਿਰ ਅਤੇ ਜ਼ਿਲ੍ਹੇ ਦੀਆਂ ਹੋਰ ਵੱਡੀਆਂ/ਛੋਟੀਆਂ ਨਹਿਰਾਂ ਵਿੱਚ ਨਹਾਉਣ/ਤੈਰਨ ਲਈ ਜਾਂਦੇ ਹਨ। ਉਹਨਾਂ ਕਿਹਾ ਕਿ ਕਈ ਵਾਰ ਪਾਣੀ ਦੇ ਤੇਜ ਵਹਾਅ ਕਾਰਨ ਇਹਨਾਂ ਨਦੀਆਂ/ਨਹਿਰਾਂ ਵਿੱਚ ਤੈਰਨ/ਨਹਾਵੁਣ ਵਾਲੇ ਵਿਅਕਤੀ ਪਾਣੀ ਵਿੱਚ ਰੁੜ੍ਹ/ਡੁੱਬ ਜਾਂਦੇ ਹਨ , ਜਿਸ ਕਾਰਨ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀਆਂ ਨਹਿਰਾਂ ਵਿੱਚ ਨਹਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਪਾਬੰਦੀ ਦੇ ਇਹ ਹੁਕਮ 06 ਅਕਤੂਬਰ ਤੋਂ 5 ਦਸੰਬਰ 2025 ਤੱਕ ਲਾਗੂ ਰਹਿਣਗੇ ।

RELATED ARTICLES
- Advertisment -
Google search engine
Google search engine
Google search engine

Most Popular

Recent Comments