6 ਅਕਤੂਬਰ 2025 (ਸ਼ਹੀਦ—ਏ—ਆਜ਼ਮ ਬਿਓਰੋ): ਜਦੋਂ ਹੜ੍ਹ ਪ੍ਰਭਾਵਿਤ ਦੌਰੇ ਤੇ ਸਨ ਉਦੋਂ ਅਚਾਨਕ ਭੀੜ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ। ਦੋਨਾਂ ਨੂੰ ਗੰਭੀਰ ਹਾਲਤ ਵਿਚ ਸਥਾਨਕ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ।
ਪ੍ਰਾਪਤ ਸੂਚਨਾ ਅਨੁਸਾਰ ਅੱਜ ਭਾਜਪਾ ਵਿਧਾਇਕ ਸ਼ੰਕਰ ਘੋਸ਼ ਅਤੇ ਸੰਸਦ ਮੈਂਬਰ ਖਗੇਨ ਮੁਰਮੂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਲਪਾਈਗੁੜੀ ਦੇ ਨਾਗਰਾਕਾਟਾ ਦੌਰੇ ਤੇ ਸਨ। ਦੌਰੇ ਤੇ ਸਨ। ਅਚਾਨਕ ਭੀੜ ਚੋਂ ਕੁਝ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ ਅਤੇ ਦੋਵਾਂ ਨੂੰ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਦੇ ਵਾਹਨਾਂ ਦੀ ਵੀ ਭੰਨਤੋੜ ਕੀਤੀ ਗਈ।
ਹਸਪਤਾਲ ਵਿਚ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਜਦੋਂ ਉਹ ਹੜ੍ਹਾਂ ਕਾਰਨ ਜ਼ਮੀਨ ਖਿਸਕਣ ਕਾਰਨ ਹੋਏ ਨੁਸਕਾਨ ਦਾ ਜਾਇਜ਼ਾ ਲੈਣ ਲਈ ਨਾਗਰਾਕਾਟਾ ਪਹੁੰਚੇ ਤਾਂ ਅਚਾਨਕ ਭੀੜ ਚੋਂ ਕੁਝ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ ਅਤੇ ਦੋਵਾਂ ਨੂੰ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ। ਉਹ ਲੋਕ ਗੁੰਡਿਆਂ ਵਾਂਗ ਲੱਗ ਰਹੇ ਸਨ, ਕਿਉਂ ਜੋ ਉੱਥੇ ਟੀਐਮਸੀ ਦਾ ਰਾਜ ਹੈ। ਭਾਜਪਾ ਆਗੂਆਂ ਨੇ ਇਸਨੂੰ ਤ੍ਰਿਣਮੂਲ ਕਾਂਗਰਸ ਦੀ ਸਾਜ਼ਿਸ਼ ਦੱਸਿਆ ਹੈ। ਉਹਨਾਂ ਨੂੰ ਸ਼ੱਕ ਹੈ ਕਿ ਇਹ ਸਭ ਮਮਤਾ ਬੈਨਰਜੀ ਦੁਆਰਾ ਕਰਵਾਈ ਗਈ ਸੋਚੀ ਸਮਝੀ ਹਰਕਤ ਹੈ।







