Home ਪੰਜਾਬ ਜਲੰਧਰ ’ਚ ਪੁਲਿਸ ਤੇ ਗੈਂਗਸਟਰ ਵਿਚਾਲੇ ਗੋਲੀਬਾਰੀ

ਜਲੰਧਰ ’ਚ ਪੁਲਿਸ ਤੇ ਗੈਂਗਸਟਰ ਵਿਚਾਲੇ ਗੋਲੀਬਾਰੀ

0

ਜਲੰਧਰ, 6 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : ਜਲੰਧਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਲਗਾਏ ਨਾਕੇ ਦੌਰਾਨ ਸ਼ੱਕੀ ਵਿਅਕਤੀ ਨੂੰ ਰੋਕਣ ਤੇ ਉਸਨੇ ਭੱਜਦੇ ਹੋਏ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਫਾਈਰਿੰਗ ਕੀਤੀ ਤਾਂ ਉਹ ਗੋਲੀ ਲੱਗਣ ਨਾਲ ਜਖਮੀ ਹਾਲਤ ਵਿਚ ਡਿੱਗ ਪਿਆ, ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਫਾਈਰਿੰਗ ਕੀਤੀ ਤਾਂ ਉਹ ਗੋਲੀ ਲੱਗਣ ਨਾਲ ਜਖਮੀ ਹਾਲਤ ਵਿਚ ਡਿੱਗ ਪਿਆ, ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਉਸਦਾ ਹੁਣ ਹਸਪਤਾਲ ਵਿਚ ਇਲਾਜ਼ ਚੱਲ ਰਿਹਾ ਹੈ।

ਜਾਣਕਾਰੀ ਮਿਲਣ ‘ਤੇ, ਸੀਨੀਅਰ ਦਿਹਾਤੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਅਪਰਾਧੀ ਕਿਸ ਗਿਰੋਹ ਨਾਲ ਜੁੜਿਆ ਹੋਇਆ ਹੈ, ਦੋਸ਼ੀ ਦੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਹ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਪੁਲਿਸ ਨੂੰ ਲੰਬੇ ਸਮੇਂ ਤੋਂ ਲੋੜੀਂਦਾ ਸੀ। ਮੌਕੇ ‘ਤੇ ਪੁਲਿਸ ਨੇ ਸ਼ੱਕੀ ਤੋਂ ਹਥਿਆਰ ਵੀ ਬਰਾਮਦ ਕੀਤੇ।

Exit mobile version