Homeਪਟਿਆਲਾ ਅਪਡੇਟਡਾ. ਰਣਜੋਧ ਸਿੰਘ ਹਡਾਣਾ ਸਮੇਤ ਕਈ ਨੌਜਵਾਨ ਹੋਏ ਆਮ ਆਦਮੀ ਪਾਰਟੀ ਵਿਚ...

ਡਾ. ਰਣਜੋਧ ਸਿੰਘ ਹਡਾਣਾ ਸਮੇਤ ਕਈ ਨੌਜਵਾਨ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਪਟਿਆਲਾ, 6 ਅਕਤੂਬਰ 2025 (ਸ਼ਹੀਦ—ਏ—ਆਜ਼ਮ ਬਿਓਰੋ): ਹਲਕਾ ਸਨੌਰ ਦੇ ਚੇਅਰਮੈਨ ਅਤੇ ਪੀ.ਆਰ.ਟੀ.ਸੀ. ਦੇ ਇੰਚਾਰਜ ਡਾ. ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਅੱਜ ਸੈਂਕੜੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਨੂੰ ਮਜ਼ਬੂਤ ਸਹਾਰਾ ਦਿੱਤਾ। ਇਸ ਮੌਕੇ ‘ਤੇ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕ-ਪੱਖੀ ਅਤੇ ਨੌਜਵਾਨਾਂ ਦੇ ਹੱਕਾਂ ਲਈ ਮਹੱਤਵਪੂਰਨ ਫ਼ੈਸਲੇ ਲਏ ਜਾ ਰਹੇ ਹਨ, ਜਿਸ ਕਾਰਨ ਲੋਕ ਪਾਰਟੀ ਵੱਲ ਤੇਜ਼ੀ ਨਾਲ ਰੁਝਾਨ ਰਹੇ ਹਨ।

ਨੌਜਵਾਨਾਂ ਨੇ ਹਡਾਣਾ ਨੂੰ ਭਰੋਸਾ ਦਵਾਇਆ ਕਿ ਉਹ ਪਾਰਟੀ ਦੇ ਨੀਤੀ-ਸਿਧਾਂਤਾਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਪੰਜਾਬ ਦੀ ਤਰੱਕੀ ਵਿੱਚ ਸਰਗਰਮ ਹਿੱਸਾ ਲੈਣਗੇ। ਇਸ ਮੌਕੇ ਮੌਜੂਦ ਨੌਜਵਾਨਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਸਰਕਾਰ ਦੇ ਲੋਕ-ਹਿਤੈਸ਼ੀ ਕਦਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਹਡਾਣਾ ਨੇ ਭਰੋਸਾ ਵੀ ਦਿਵਾਇਆ ਕਿ ਨੌਜਵਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਤਰਜ਼ੀਹ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਆਮ ਪਾਰਟੀ ਵਿਚ ਭਰਤੀ ਹੋਏ ਨੌਜਵਾਨਾਂ ਵਿੱਚ ਭੁਸ਼ਨ ਕੁਮਾਰ, ਗੁਰਪ੍ਰੀਤ ਸਿੰਘ ਸਰਪੰਚ ਬਲਾਕ ਪ੍ਰਧਾਨ, ਹਰਪ੍ਰੀਤ ਸਿੰਘ ਬਲਾਕ ਪ੍ਰਧਾਨ ,ਪਰਦੀਪ ਜੌਸ਼ਨ ,ਲਾਭ ਸਿੰਘ, ਗਗਨ ਸਿੰਘ, ਮਨਬੀਰ ਸਿੰਘ, ਤੁਸ਼ਹਾਰ, ਕੇਸ਼ਵ, ਧੀਰਜ ਕੁਮਾਰ, ਸ਼ੰਕਰ, ਜੌਗਾ, ਸ਼ੰਟੀ ਤੋਂ ਇਲਾਵਾ ਹੋਰ ਕਈ ਨੌਜਵਾਨ ਪਾਰਟੀ ਵਿਚ ਸ਼ਾਮਿਲ ਹੋਏ।

RELATED ARTICLES
- Advertisment -
Google search engine
Google search engine
Google search engine

Most Popular

Recent Comments