Homeਪੰਜਾਬਕੇਂਦਰ ਸਰਕਾਰ ਦੇ ਸਹਿਯੋਗ ਸਦਕਾ ਹਲਵਾਰਾ ਵਿੱਚ ਇੰਟਰਨੈਸ਼ਨਲ ਏਅਰਪੋਰਟ ਹੋਵੇਗਾ ਜਲਦ ਸ਼ੁਰੂ...

ਕੇਂਦਰ ਸਰਕਾਰ ਦੇ ਸਹਿਯੋਗ ਸਦਕਾ ਹਲਵਾਰਾ ਵਿੱਚ ਇੰਟਰਨੈਸ਼ਨਲ ਏਅਰਪੋਰਟ ਹੋਵੇਗਾ ਜਲਦ ਸ਼ੁਰੂ – ਰਵਨੀਤ ਸਿੰਘ ਬਿੱਟੂ

ਲੁਧਿਆਣਾ, 6 ਅਕਤੂਬਰ 2025 (ਸ਼ਹੀਦ—ਏ—ਆਜ਼ਮ ਬਿਓਰੋ): ਕੇਂਦਰ ਸਰਕਾਰ ਦੇ ਸਹਿਯੋਗ ਸਦਕਾ ਹਲਵਾਰਾ ਵਿੱਚ ਇੰਟਰਨੈਸ਼ਨਲ ਏਅਰਪੋਰਟ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦੀ ਜਾਣਕਾਰੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਬਿਊਰੋ ਆਫ਼ ਸਿਵਲ ਏਵੀਏਸ਼ਨ ਸਿਕਿਓਰਿਟੀ (BCAS) ਦੀ ਇੱਕ ਟੀਮ ਕਲੀਅਰੈਂਸ ਦੇਣ ਤੋਂ ਪਹਿਲਾਂ ਟਰਮੀਨਲ ਇਮਾਰਤ ਦਾ ਨਿਰੀਖਣ ਕਰਨ ਲਈ ਹਲਵਾਰਾ ਪਹੁੰਚ ਰਹੀ ਹੈ। ਉਮੀਦ ਹੈ ਇਸ ਨੂੰ ਜਲਦ ਹੀ ਕਲੀਅਰੈਂਸ ਮਿਲ ਜਾਵੇਗੀ।

ਜਾਣਕਾਰੀ ਅਨੁਸਾਰ, ਜ਼ਿਲ੍ਹਾ ਪ੍ਰਸ਼ਾਸਨ ਨੇ ਹਲਵਾਰਾ ਏਅਰਪੋਰਟ ਦੇ ਸਿਵਲ ਵਰਕ ਦੇ ਪੂਰਾ ਹੋਣ ਦੇ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ, ਹੁਣ ਕੇਂਦਰ ਦੀ ਟੀਮ ਹਲਵਾਰਾ ਆ ਕੇ ਏਅਰਪੋਰਟ ਟਰਮੀਨਲ ਬਿਲਡਿੰਗ ਦੀ ਜਾਂਚ ਕਰੇਗੀ। ਜੇਕਰ ਠੀਕ ਪਾਇਆ ਗਿਆ, ਤਾਂ ਟੀਮ ਕਲੀਅਰੈਂਸ ਦੇਵੇਗੀ, ਜਿਸ ਨਾਲ ਉਡਾਣਾਂ ਸ਼ੁਰੂ ਹੋਣ ਦੀ ਇਜਾਜ਼ਤ ਮਿਲੇਗੀ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਨੂੰ ਸਿਵਲ ਏਵੀਏਸ਼ਨ ਸਕਿਓਰਿਟੀ ਬਿਊਰੋ ਤੋਂ ਕਲੀਅਰੈਂਸ ਮਿਲਣ ਤੋਂ ਬਾਅਦ ਉਡਾਣਾਂ ਮੁੜ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਜਾਣਗੀਆਂ।

ਹਲਵਾਰਾ ਤੋਂ ਕਿੱਥੇ-ਕਿੱਥੇ  ਲਈ ਉਡਾਣਾਂ ਸ਼ੁਰੂ ਹੋਣਗੀਆਂ, ਇਸ ਬਾਰੇ ਵੀ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਫ਼ਸਰ ਕੰਮ ਵਿੱਚ ਜੁਟੇ ਹਨ। ਬਿੱਟੂ ਨੇ ਕੁਝ ਦਿਨ ਪਹਿਲਾਂ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ ਸੀ ਅਤੇ ਡੀਸੀ ਨੂੰ ਨਿਰਮਾਣ ਕਾਰਜ ਜਲਦੀ ਹੀ ਪੂਰਾ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਅਤੇ ਨਿਰਮਾਣ ਕੰਪਨੀ ਦੇ ਨੁਮਾਇੰਦਿਆਂ ਨਾਲ ਸਾਈਟ ਦਾ ਨਿਰੀਖਣ ਕੀਤਾ, ਟਰਮੀਨਲ ਇਮਾਰਤ ਸਮੇਤ ਸਾਰੇ ਕੰਮ ਦੇ ਮੁਕੰਮਲ ਹੋਣ ਦਾ ਐਲਾਨ ਕੀਤਾ।

RELATED ARTICLES
- Advertisment -
Google search engine
Google search engine
Google search engine

Most Popular

Recent Comments