Homeਪਟਿਆਲਾ ਅਪਡੇਟਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ...

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ‘ ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 6 ਅਕਤੂਬਰ 2025 (ਸ਼ਹੀਦ—ਏ—ਆਜ਼ਮ ਬਿਓਰੋ): ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਹਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਹਨਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ । ਹੁਕਮਾਂ ਵਿੱਚ ਕਿਹਾ ਗਿਆ ਹੈ ਆਮ ਵੇਖਣ ਵਿੱਚ ਆਇਆ ਹੈ ਕਿ ਲਾਵਾਰਸ ਗਊਆਂ ਕਾਰਨ ਰਾਤ ਸਮੇਂ ਸੜਕ ਤੇ ਕਈ ਵਾਰ ਐਕਸੀਡੈਂਟ ਹੋ ਜਾਂਦੇ ਹਨ । ਇਸ ਕਾਰਨ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੂਕਸਾਨ ਵੀ ਹੁੰਦਾ ਹੈ। ਐਕਸੀਡੈਂਟ ਕਾਰਨ ਗਊ ਵੰਸ਼ ਸਬੰਧੀ ਕਈ ਵਾਰ ਲੋਕਾਂ ਵੱਲੋਂ ਇਹ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਇਹਨਾਂ ਨੂੰ ਕਿਸੇ ਸ਼ਰਾਰਤੀ ਅਨਸਰਾਂ ਨੇ ਮਾਰ ਕੇ ਸੁੱਟ ਦਿੱਤਾ ਹੈ ਜਿਸ ਨਾਲ ਸਮਾਜ ਦੇ ਵੱਡੇ ਵਰਗ ਵਿੱਚ ਬੇਚੈਨੀ ਫੈਲਦੀ ਹੈ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ੍ਹਿਲੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿਹਨਾਂ ਲੋਕਾਂ ਕੋਲ ਗਊ ਵੰਸ਼ ਰੱਖਿਆ ਹੋਇਆ ਹੈ, ਉਹ ਉਹਨਾਂ ਨੂੰ ਰਜਿਸਟਰਡ ਜਰੂਰ ਕਰਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਊ ਵੰਸ਼ ਨੂੰ ਲੈ ਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਸਬੰਧੀ ਉਪਰਾਲੇ ਕੀਤੇ ਜਾ ਸਕਣ। ਇਹ ਹੁਕਮ 06 ਅਕਤੂਬਰ ਤੋਂ 5 ਦਸੰਬਰ 2025 ਤੱਕ ਲਾਗੂ ਰਹਿਣਗੇ ਅਤੇ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ ।

RELATED ARTICLES
- Advertisment -
Google search engine
Google search engine
Google search engine

Most Popular

Recent Comments