ਪਟਿਆਲਾ, 6 ਅਕਤੂਬਰ 2025 (ਸ਼ਹੀਦ—ਏ—ਆਜ਼ਮ ਬਿਓਰੋ): ਪਟਿਆਲਾ ਦੇ ਉੱਘੇ ਸਮਾਜ ਸੇਵਕ ਅਤੇ ਉਦਯੋਗਪਤੀ ਦਿਨੇਸ਼ ਕਟਾਰੀਆ ਨੂੰ ਉਨ੍ਹਾਂ ਦੇ ਸਮਾਜ ਪ੍ਰਤੀ ਕੀਤੇ ਸ਼ਲਾਘਾਯੋਗ ਕਾਰਜਾਂ ਕਰਕੇ ਅੱਜ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਸੰਗਰੂਰ ਹਲਕੇ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਦੱਸਣਯੋਗ ਹੈ ਕਿ ਸ਼੍ਰੀ ਕਟਾਰੀਆ ਅਤੇ ਉਨ੍ਹਾਂ ਦਾ ਪਰਿਵਾਰ ਸਮਾਜ ਸੇਵਾ ਦੇ ਕੰਮਾਂ ਵਿਚ ਪੂਰੀ ਇਮਾਨਦਾਰੀ ਤੇ ਲਗਨ ਨਾਲ ਹਿੱਸਾ ਲੈਂਦੇ ਹਨ। ਉਹਨਾਂ ਦੇ ਸਪੁੱਤਰ ਦਿਨੇਸ਼ ਕਟਾਰੀਆ ਵੀ ਉਨ੍ਹਾਂ ਨਾਲ ਸਮਾਜ ਸੇਵਾ ਦੇ ਖੇਤਰ ਵਿਚ ਵੱਡੀ ਭੂਮਿਕਾ ਨਿਭਾ ਰਹੇ ਹਨ।
ਸਮਾਜ ਸੇਵਕ ਦਿਨੇਸ਼ ਕਟਾਰੀਆ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਹਮੇਸ਼ਾ ਸਮਾਜ ਦੇ ਕੰਮਾਂ ਪ੍ਰਤੀ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਉਹ ਜ਼ਰੂਰਤਮੰਦਾਂ ਦੀ ਸੇਵਾ, ਵਾਤਾਵਰਣ ਦੀ ਸੰਭਾਲ ਆਦਿ ਵਿਚ ਹਮੇਸ਼ਾ ਅੱਗੇ ਰਹਿੰਦੇ ਹਨ।







