Homeਪਟਿਆਲਾ ਅਪਡੇਟਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਡੇਂਗੂ ਤੋਂ ਸਾਵਧਾਨ ਰਹਿਣ ਦੀ ਅਪੀਲ

ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਡੇਂਗੂ ਤੋਂ ਸਾਵਧਾਨ ਰਹਿਣ ਦੀ ਅਪੀਲ

ਪਟਿਆਲਾ 7 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : ਡੇਂਗੂ ਦੇ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ ਇਸ ਤਹਿਤ ਪਟਿਆਲਾ ਦੇ ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਕੰਟਰੋਲ ਕਰਨ, ਅਤੇ ਇਸ ਤੋਂ ਬਚਾਓ ਲਈ ਜਨਤਾ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਜੇ ਕਿਸੇ ਵਿਅਕਤੀ ਦਾ ਬੁਖਾਰ 2 ਦਿਨ ਤੋਂ ਬਾਅਦ ਵੀ ਨਹੀਂ ਠੀਕ ਹੋ ਰਿਹਾ ਤਾਂ ਉਸਨੂੰ ਤੁਰੰਤ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ ਤੇ ਡੇਂਗੂ ਦਾ ਟੈਸਟ ਕਰਵਾ ਲੈਣਾ ਚਾਹੀਦਾ ਹੈ। ਇਸ ਦੀ ਰਿਪੋਰਟ ਜੇਕਰ ਪੋਜ਼ੀਟਿਵ ਆਉਂਦੀ ਹੈ ਤਾਂ ਇਸਦਾ ਇਲਾਜ ਕਰਵਾਉਣਾ ਚਾਹੀਦਾ ਹੈ।

ਉਹਨਾਂ ਦੱਸਿਆ ਕਿ ਮੌਸਮ ਬਦਲ ਰਿਹਾ ਹੈ ਜਿਸ ਕਰਕੇ ਖੜ੍ਹੇ ਪਾਣੀ ਵਿਚ ਮੱਛਰ ਪੈਦਾ ਹੋ ਰਹੇ ਹਨ। ਜੋ ਡੇਂਗੂ ਦਾ ਕਾਰਨ ਬਣਦੇ ਹਨ। ਲੋਕਾਂ ਨੂੰ ਹਦਾਇਤ ਕੀਤੀ ਕਿ ਆਪਣੇ ਘਰਾਂ ਵਿਚ ਵੀ ਕੂਲਰਾਂ ਵਿਚ ਖੜੇ ਪਾਣੀ, ਕਿਸੇ ਭਾਂਡੇ ਵਿਚ ਇਕੱਠਾ ਹੋ ਰਿਹਾ ਬਾਰਿਸ਼ ਦਾ ਪਾਣੀ, ਟੈਂਕੀਆਂ ਆਦਿ ਦਾ ਪਾਣੀ ਜਿਸ ਵਿਚ ਮੱਛਰ ਪੈਦਾ ਹੁੰਦੇ ਹਨ, ਨੂੰ ਸਾਫ ਰੱਖਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੂੰ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ, ਆਲੇ ਦੁਆਲੇ ਦੀ ਸਾਫ ਸਫਾਈ ਵੱਲ ਧਿਆਨ ਰੱਖਣ ਦੀ ਸਲਾਹ ਦਿੱਤੀ।

RELATED ARTICLES
- Advertisment -
Google search engine
Google search engine
Google search engine

Most Popular

Recent Comments